Friday, April 11, 2025

Punjab

ਪ੍ਰਕਾਸ਼ ਸਿੰਘ ਬਾਦਲ ਦੀ ਫਿਰ ਵਿਗੜੀ ਸਿਹਤ, ਫੋਰਟਿਸ ਹਸਪਤਾਲ 'ਚ ਦਾਖਲ

Parkash Singh Badal

June 12, 2022 03:57 PM

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਫਿਰ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਿਛਲੇ ਦਿਨੀਂ ਵੀ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ।  ਪੰਜਾਬ ਦੇ 94 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਪਿਛਲੇ ਸਮੇਂ ਦੌਰਾਨ ਠੀਕ ਨਹੀਂ ਚੱਲ ਰਹੀ। ਪਾਰਟੀ ਬੁਲਾਰੇ ਨੇ ਦੱਸਿਆ ਕਿ ਬਾਦਲ ਨੂੰ ਰਾਤ ਨੂੰ ਕਈ ਵਾਰ ਉਲਟੀਆਂ ਆਈਆਂ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ। ਇਸ ਲਈ ਉਨ੍ਹਾਂ ਨੂੰ ਕੱਲ੍ਹ ਰਾਤ ਹਸਪਤਾਲ ਲਿਆਂਦਾ ਗਿਆ ਸੀ। ਜ਼ਿਕਰਯੋਗ ਹੈ ਕਿ 6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤਾਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ। ਇਸ ਸਾਲ ਦੇ ਸ਼ੁਰੂ ਵਿੱਚ ਬਾਦਲ ਕੋਵਿਡ-19 ਨਾਲ ਪੀੜਤ ਹੋ ਗਏ ਸਨ ਤੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਸਨ।

Have something to say? Post your comment