Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Punjab

'ਪੇਂਡੂ ਲਿੰਕ ਸੜਕਾਂ ਦੇ ਮੁੜ ਨਿਰਮਾਣ ਦੀ ਮੁਹਿੰਮ ਤਹਿਤ ਹੁਣ ਤਕ 2500 ਕਿਲੋਮੀਟਰ ਸੜਕਾਂ ਨੂੰ ਕੀਤਾ ਕਵਰ'

Rural Link Road Reconstruction Campaign

June 12, 2022 07:57 PM

ਚੰਡੀਗੜ੍ਹ : ਰਾਹਗੀਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਮੰਡੀ ਬੋਰਡ ਨੇ ਕਣਕ ਦੀ ਵਾਢੀ ਦੇ ਸੀਜ਼ਨ ਤੋਂ ਬਾਅਦ ਕਿਸਾਨਾਂ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਪੇਂਡੂ ਲਿੰਕ ਸੜਕਾਂ ਦੇ ਕਿਨਾਰੇ 'ਤੇ ਬਰਮਾਂ (ਕੱਚੇ ਕਿਨਾਰੇ) ਦੇ ਮੁੜ ਨਿਰਮਾਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ ।


ਇਸ ਮੁਹਿੰਮ ਤਹਿਤ ਹੁਣ ਤੱਕ ਕਰੀਬ 2500 ਕਿਲੋਮੀਟਰ ਲਿੰਕ ਸੜਕਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ। ਗੌਰਤਲਬ ਹੈ ਕਿ ਸੜਕ ਦੀਆਂ ਬਰਮਾਂ ਨਾ ਹੋਣ ਕਰਕੇ ਕਈ ਹਾਦਸੇ ਵਾਪਰਨ ਤੋਂ ਇਲਾਵਾ ਨਵੀਆਂ ਬਣੀਆਂ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਕਈ ਲਿੰਕ ਸੜਕਾਂ ਦੇ ਨਾਲ ਬਰਮਾਂ ਨਾ ਹੋਣ ਕਰਕੇ ਰਾਹਗੀਰਾਂ ਨੂੰ ਖੱਜਲ-ਖੁਆਰ ਹੋਣਾ ਪਿਆ ਕਿਉਂਕਿ ਇਸ ਨਾਲ ਪੇਂਡੂ ਲਿੰਕ ਸੜਕਾਂ ਤੰਗ ਹੋ ਗਈਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸਰਵਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਕਈ ਉਪਰਾਲੇ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਹਿੱਸੇ ਵਜੋਂ ਮੰਡੀ ਬੋਰਡ ਨੇ ਲਿੰਕ ਸੜਕਾਂ ਦੇ ਦੋਵੇਂ ਪਾਸੇ ਬਰਮਾਂ ਦੀ ਮੁੜ ਉਸਾਰੀ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕਰਕੇ ਇਸ ਵਿਸ਼ੇਸ਼ ਪਹਿਲਕਦਮੀ ਦੀ ਅਗਵਾਈ ਕੀਤੀ ਹੈ।


ਚੇਅਰਮੈਨ ਨੇ ਕਿਹਾ ਕਿ ਕਿਸਾਨ ਵੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਨੇਕ ਉਪਰਾਲੇ ਲਈ ਅਧਿਕਾਰੀਆਂ ਨੂੰ ਦਿਲੋਂ ਸਹਿਯੋਗ ਦੇ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਦਮ ਤੰਗ ਲਿੰਕ ਸੜਕਾਂ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਦੀਆਂ ਘਟਨਾਵਾਂ ਨੂੰ ਘਟਾਉਣ ਵਿੱਚ ਸਹਾਈ ਸਿੱਧ ਹੋਵੇਗਾ ਜਿਸ ਨਾਲ ਕਈ ਕੀਮਤੀ ਜਾਨਾਂ ਬਚ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਆਦਾਤਰ ਕੰਮ ਝੋਨੇ ਦਾ ਬਿਜਾਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਹੋਣ ਦੀ ਸੰਭਾਵਨਾ ਹੈ।

Have something to say? Post your comment