Friday, April 04, 2025

Punjab

ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ 'ਤੇ 'ਆਪ' ਸਰਕਾਰ ਦਾ ਸਟੈਂਡ, ਨਹੀਂ ਹੋਵੇਗਾ ਕੇਂਦਰੀਕਰਨ : ਮੀਤ ਹੇਅਰ

Meet Hayer

June 12, 2022 08:02 PM

ਮੋਹਾਲੀ : ਆਪ ਦੀ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਹਵਾਲੇ ਕਰਨ ਬਾਰੇ ਚੱਲ ਰਹੇ ਵਿਵਾਦ ਉੱਪਰ ਖੱਲ੍ਹ ਕੇ ਸਟੈਂਡ ਲਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ। ਅਸੀਂ ਇਸ ਦਾ ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ, "ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਾਡੀ ਮਾਣਮੱਤੀ ਸੰਸਥਾ ਹੈ, ਇਸ ਦੀ ਇਤਿਹਾਸਕ ਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ, ਮਾਣਯੋਗ ਮੁੱਖਮੰਤਰੀ @BhagwantMann ਜੀ ਤੇ ਪੰਜਾਬ ਸਰਕਾਰ ਇਸ ਵਿਸ਼ੇ ‘ਤੇ ਪੂਰੀ ਤਰਾਂ ਗੰਭੀਰ ਹੈ। ਅਸੀਂ ਇਸ ਦਾ ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ।
@OfficialPU

 

Have something to say? Post your comment