Friday, April 04, 2025

Punjab

ਸਿੱਧੂ ਮੂਸੇਵਾਲਾ ਨੂੰ ਗੋਲੀਆਂ ਵਾਲੇ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਗ੍ਰਿਫਤਾਰ

Sidhu Moosewala

June 13, 2022 11:36 AM

ਮੋਹਾਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡੀ ਸਫਲਤਾ ਹੱਥ ਲੱਗਣ ਦਾ ਦਾਅਵਾ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਪੁਣੇ ਤੋਂ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਸਾਥੀ ਨਵਨਾਥ ਸੂਰਿਆਵੰਸ਼ੀ ਸਮੇਤ ਗੁਜਰਾਤ ਦੇ ਕੱਛ ਤੋਂ ਫੜਿਆ ਗਿਆ ਸੀ। ਪੁਣੇ ਪੁਲਿਸ ਦੀ ਟੀਮ ਨੂੰ ਇਹ ਕਾਮਯਾਬੀ ਮਿਲੀ ਹੈ। ਦੋਵਾਂ ਨੂੰ 20 ਜੂਨ ਤੱਕ ਰਿਮਾਂਡ 'ਤੇ ਲਿਆ ਗਿਆ ਹੈ। ਪੁਲਿਸ ਮੁਤਾਬਕ ਦੋਵਾਂ ਨੇ ਸਿੱਧੂ ਮੂਸੇਵਾਲਾ 'ਤੇ ਫਾਇਰਿੰਗ ਕੀਤੀ ਸੀ। ਸੰਤੋਸ਼ ਜਾਧਵ ਬਦਨਾਮ ਗੈਂਗਸਟਰ ਅਰੁਣ ਗਵਲੀ ਗੈਂਗ ਦਾ ਸਰਗਨਾ ਹੈ। ਦਿੱਲੀ ਪੁਲਿਸ ਨੇ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਨੂੰ ਮੂਸੇਵਾਲਾ ਦੀ ਹੱਤਿਆ ਵਿੱਚ ਸ਼ਾਮਲ ਦੱਸਿਆ ਸੀ। ਇਸ ਤੋਂ ਬਾਅਦ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਉਸ ਨੂੰ 2021 'ਚ ਪੁਣੇ 'ਚ ਦਰਜ ਹੋਏ ਕਤਲ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀ ਟੀਮ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਤੋਂ ਪੁੱਛਗਿੱਛ ਲਈ ਪੁਣੇ ਰਵਾਨਾ ਹੋ ਰਹੀ ਹੈ। ਪੰਜਾਬ ਪੁਲਿਸ ਦੀ ਇੱਕ ਟੀਮ ਸੌਰਵ ਮਹਾਕਾਲ ਤੋਂ ਪੁੱਛਗਿੱਛ ਕਰਨ ਲਈ ਉੱਥੇ ਪਹੁੰਚ ਚੁੱਕੀ ਹੈ।

Have something to say? Post your comment