Wednesday, April 02, 2025

Punjab

ਸਿੱਧੂ ਮੂਸੇਵਾਲਾ ਕਤਲ ਕਾਂਡ ਮਗਰੋਂ ਪੱਬਾਂ ਭਾਰ 'ਆਪ', ਸੀਐਮ ਭਗਵੰਤ ਮਾਨ ਨੇ ਛੇ ਮੰਤਰੀਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

CM Bhagwant mann

June 14, 2022 10:16 AM

ਮੋਹਾਲੀ : ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਸੰਗਰੂਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਡੈਮੇਜ ਕੰਟਰੋਲ ਸ਼ੁਰੂ ਕਰ ਦਿੱਤਾ ਹੈ। ਪਾਰਟੀ ਵੱਲੋਂ ਚੋਣ ਪ੍ਰਚਾਰ ਲਈ ਛੇ ਕੈਬਨਿਟ ਮੰਤਰੀ ਤਾਇਨਾਤ ਕੀਤੇ ਗਏ ਹਨ। ਮੰਤਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੰਗਰੂਰ ਸੀਟ ਫਤਿਹ ਕਰਨ ਦੀ ਰਣਨੀਤੀ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਭਗਵੰਤ ਮਾਨ ਨੇ 2019 ਵਿੱਚ ਇਹ ਲੋਕ ਸਭਾ ਸੀਟ 1.10 ਲੱਖ ਵੋਟਾਂ ਦੇ ਫਰਕ ਨਾਲ ਜਿੱਤੀ ਸੀ। ਆਪ ਨੇ ਸੋਮਵਾਰ ਨੂੰ ਸੰਗਰੂਰ ਵਿੱਚ ਆਪਣਾ ਗੜ੍ਹ ਬਰਕਰਾਰ ਰੱਖਣ ਲਈ ਛੇ ਮੰਤਰੀਆਂ ਨੂੰ ਚੋਣ ਪ੍ਰਚਾਰ ਲਈ ਤਾਇਨਾਤ ਕੀਤਾ ਹੈ। ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਬ੍ਰਹਮ ਸ਼ੰਕਰ ਜ਼ਿੰਪਾ, ਡਾ. ਬਲਜੀਤ ਕੌਰ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਨੂੰ ਸੰਗਰੂਰ ਸੰਸਦੀ ਹਲਕੇ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਮੰਤਰੀ ਹਲਕੇ ਵਿੱਚ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ, ਜਿਸ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੀ ਸਫਲਤਾ ਬਾਰੇ ਚਾਨਣਾ ਪਾਇਆ ਜਾ ਰਿਹਾ ਹੈ।

Have something to say? Post your comment