Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Punjab

ਮੂਸੇ ਵਾਲਾ ਕਤਲ: ਗੈਂਗਸਟਰ ਲਾਰੈਂਸ ਬਿਸ਼ਨੋਈ 7 ਦਿਨ ਦੇ ਪੁਲਿਸ ਰਿਮਾਂਡ 'ਤੇ

June 15, 2022 09:28 AM

ਮੋਹਾਲੀ : ਮੋਹਾਲੀ ਪੁਲਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬਿਸ਼ਨੋਈ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਸ਼ੱਕੀ ਕਥਿਤ ਤੌਰ 'ਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਲਈ ਕੰਮ ਕਰਦੇ ਸਨ। ਬਿਸ਼ਨੋਈ ਨੂੰ ਮਾਨਸਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ। ਅਦਾਲਤ ਨੇ 7 ਦਿਨ ਪੁਲਿਸ ਰਿਮਾਂਡ ਦਿੱਤਾ, ਪੰਜਾਬ ਪੁਲਿਸ ਨੇ ਬਿਸ਼ਨੋਈ ਨੂੰ ਇਸ ਮਾਮਲੇ ਵਿੱਚ ਰਸਮੀ ਤੌਰ 'ਤੇ ਗ੍ਰਿਫਤਾਰ ਕਰਨ ਤੋਂ ਬਾਅਦ ਪੇਸ਼ ਕੀਤਾ।  ਪੰਜਾਬ ਪੁਲਿਸ ਨੇ ਕਿਹਾ ਸੀ ਕਿ ਮੂਸੇਵਾਲਾ ਦੀ ਹੱਤਿਆ ਕਿਸੇ ਅੰਤਰ-ਗੈਂਗ ਰੰਜਿਸ਼ ਦਾ ਨਤੀਜਾ ਜਾਪਦੀ ਹੈ। ਇਸ ਵਿੱਚ ਬਿਸ਼ਨੋਈ ਗੈਂਗ ਸ਼ਾਮਲ ਸੀ। ਮੂਸੇਵਾਲਾ ਦੀ ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਖ਼ਤ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ ਦੇ ਤਹਿਤ ਕੀਤੇ ਗਏ ਇੱਕ ਅਪਰਾਧ ਲਈ ਮੁਕੱਦਮੇ ਦਾ ਸਾਹਮਣਾ ਕਰ ਰਹੇ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ, ਅਦਾਲਤ ਨੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਬਿਸ਼ਨੋਈ ਨੂੰ ਰਸਮੀ ਤੌਰ 'ਤੇ ਗ੍ਰਿਫਤਾਰ ਕਰਨ ਦੀ ਇਜਾਜ਼ਤ ਦਿੱਤੀ ਸੀ।
ਪੰਜਾਬ ਪੁਲਿਸ ਦੇ ਵਕੀਲ ਨੇ ਪਟਿਆਲਾ ਹਾਊਸ ਕੋਰਟ, ਦਿੱਲੀ ਨੂੰ ਸੂਚਿਤ ਕੀਤਾ ਕਿ ਬਿਸ਼ਨੋਈ ਇੱਕ ਮੁੱਖ ਸਾਜ਼ਿਸ਼ਕਰਤਾ ਸੀ, ਜਦਕਿ ਗੈਂਗਸਟਰ ਦੇ ਟਰਾਂਜ਼ਿਟ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਉਸਦੀ ਹਿਰਾਸਤ ਵਿੱਚ ਪੁੱਛਗਿੱਛ ਜ਼ਰੂਰੀ ਸੀ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਇਕਬਾਲੀਆ ਬਿਆਨ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿਚ ਸਪੱਸ਼ਟ ਤੌਰ 'ਤੇ ਇਸ ਗੱਲ ਵੱਲ ਇਸ਼ਾਰਾ ਕੀਤਾ ਗਿਆ ਸੀ ਕਿ ਬਿਸ਼ਨੋਈ ਨੇ "ਮੂਸੇਵਾਲਾ ਦੀ ਯੋਜਨਾਬੱਧ ਹੱਤਿਆ" ਨੂੰ ਅੰਜਾਮ ਦੇਣ ਲਈ ਸਹਿ-ਦੋਸ਼ੀ ਨੂੰ ਕੰਮ ਸੌਂਪਿਆ ਸੀ।
ਪੰਜਾਬ ਪੁਲਿਸ ਨੇ ਕਿਹਾ ਕਿ ਬਿਸ਼ਨੋਈ ਤੋਂ ਦਿੱਲੀ ਪੁਲਿਸ ਦੀ ਪੁੱਛਗਿੱਛ ਤੋਂ ਵੀ ਇਹ ਸੰਕੇਤ ਮਿਲਦਾ ਹੈ ਕਿ ਉਹ ਮੁੱਖ ਸਾਜ਼ਿਸ਼ਕਰਤਾ ਸੀ।ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ  ਹੈ। 

Have something to say? Post your comment