Wednesday, April 02, 2025

National

ਜਲੰਧਰ ਤੋਂ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਸੇਵਾ ਸ਼ੁਰੂ: ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੱਸ ਨੂੰ ਦਿੱਤੀ ਹਰੀ ਝੰਡੀ

Bhagwant Mann & arvind Kejriwal Flags off Volvo Bus service

June 15, 2022 03:02 PM

ਜਲੰਧਰ : ਭਗਵੰਤ ਮਾਨ ਸਰਕਾਰ ਨੇ ਜਲੰਧਰ ਤੋਂ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਦਿੱਲੀ ਹਵਾਈ ਅੱਡੇ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਦਿੱਲੀ ਹਵਾਈ ਅੱਡੇ ਨੂੰ ਜਾਣ ਵਾਲੀਆਂ ਇਨ੍ਹਾਂ ਬੱਸਾਂ ਦਾ ਕਿਰਾਇਆ ਸਿਰਫ਼ 1170 ਰੁਪਏ ਹੈ। ਜੋ ਟਰਮੀਨਲ ਤੋਂ ਇੱਕ ਕਿਲੋਮੀਟਰ ਪਿੱਛੇ ਰੁਕੇਗੀ। ਇਸ ਮੌਕੇ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੀ ਮੌਜੂਦ ਸਨ।
ਉਨ੍ਹਾਂ ਦੇ ਦੌਰੇ ਦੇ ਮੱਦੇਨਜ਼ਰ ਇਲਾਕੇ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

Have something to say? Post your comment