Wednesday, April 02, 2025

Punjab

ਜਲੰਧਰ 'ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਦੀ ਗੂੰਜ, ਸੁਰੱਖਿਆ ਏਜੰਸੀਆਂ ਚੌਕਸ

Slogans of Khalistan Zindabad

June 15, 2022 05:44 PM

ਜਲੰਧਰ: ਅੱਜ ਆਮ ਆਦਮੀ ਪਾਰਟੀ ਦੀ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦੌਰੇ ਤੋਂ ਪਹਿਲਾਂ ਜਲੰਧਰ ਵਿੱਚ ਖਾਲਿਸਤਾਨਜ਼ਿੰਦਾਬਾਦ ਦੇ ਨਾਅਰਿਆਂ ਦੀ ਗੂੰਜ ਨੇ ਸਨਸਨੀ ਪੈਦੀ ਕਰ ਦਿੱਤੀ। ਅੱਜ ਸਵੇਰੇ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਆਸ-ਪਾਸ ਦੇਇਲਾਕਿਆਂ ' ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ। ਇਸ ਮਗਰੋਂ ਪੁਲਿਸ ਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ। ਦੂਜੇਪਾਸੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਵੀਡੀਓ ਜਾਰੀ ਕਰਕੇ ਧਮਕੀ ਦਿੱਤੀ ਹੈ।ਗੁਰਪਤਵੰਤ ਪੰਨੂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਸ ਵੱਲੋਂ ਅਜਿਹੇਕਰਨ ਵਾਲਿਆਂ ਲਈ ਇਨਾਮ ਦਾ ਐਲਾਨ ਵੀ ਕੀਤਾ ਗਿਆ ਹੈ।

 

Have something to say? Post your comment