Friday, April 04, 2025

Punjab

ਅਸੀਂ ਭ੍ਰਿਸ਼ਟਾਚਾਰ ਦੀ ਜੜ੍ਹ ’ਤੇ ਹਮਲਾ ਕਰ ਰਹੇ ਹਾਂ, ਇਸ ਲਈ ਸਾਰੀਆਂ ਪਾਰਟੀਆਂ ਸਾਡਾ ਵਿਰੋਧ ਕਰ ਰਹੀਆਂ : ਭਗਵੰਤ ਮਾਨ

CM Bhagwant Mann

June 16, 2022 06:00 PM

ਬਰਨਾਲਾ : ਜੇ ਸੰਸਦ ਮੈਂਬਰ ਬਣਨ ਨਾਲ ਬੰਦੀ ਸਿੱਖ ਰਿਹਾਅ ਹੁੰਦੇ ਨੇ ਤਾਂ ਬੀਬਾ ਹਰਸਿਮਰਤ ਬਾਦਲ ਅਤੇ ਸੁਖਬੀਰ ਬਾਦਲ ਅੱਜ ਤੱਕ ਕੀ ਰਹੇ ਸਨ, ਜਦੋਂ ਕਿ ਇਹ ਦੋਵੇਂ ਪਤੀ- ਪਤਨੀ ਸੰਸਦ ਮੈਂਬਰ ਹਨ? ਇਨ੍ਹਾਂ ਨੇ ਐਨੇ ਸਾਲਾਂ ਤੋਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ ਛੁਡਾਇਆ? ਸੁਖਬੀਰ ਬਾਦਲ ਦੱਸੇ ਕਿ ਬੰਦੀ ਸਿੰਘਾਂ ਨੂੰ ਛੁਡਾਉਣ ਦਾ ਮਾਮਲਾ ਸੰਸਦ ਦੇ ਕਿਸ ਨਿਯਮ ’ਚ ਲਿਖਿਆ ਹੋਇਆ ਹੈ।

ਇਹ ਸਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ’ਚ ਚੋਣ ਪ੍ਰਚਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛੇ ਹਨ। ਮਾਨ ਨੇ ਕਿਹਾ ਕਿ ਅਸਲ ’ਚ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੇ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਘਰ ਦਾ ਮੁੰਡਾ ਪੰਜਾਬ ਦਾ ਮੁੱਖ ਮੰਤਰੀ ਕਿਵੇਂ ਬਣ ਗਿਆ। 


ਵੀਰਵਾਰ ਨੂੰ ਮੁੱਖ ਮੰਤਰੀ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਆਏ ਸਨ। ਪ੍ਰਚਾਰ ਦੌਰਾਨ ਮਾਨ ਨੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡਾਂ ਸ਼ਹਿਣਾ, ਪੱਖੋਂ ਕੈਂਚੀਆਂ, ਭਦੌੜ, ਉਗੋਕੇ, ਢਿੱਲਵਾਂ, ਤਪਾ, ਤਾਜੋਕੇ, ਪੱਖੋਂ ਕਲਾਂ, ਰੁੜੇਕੇ ਕਲਾਂ, ਧੌਲਾ ਅਤੇ ਬਰਨਾਲਾ ਹਲਕੇ ਦੇ ਪਿੰਡਾਂ ਹੰਡਿਆਇਆ, ਬਰਨਾਲਾ ਸ਼ਹਿਰ, ਕਚਿਹਰੀ ਚੌਂਕ, ਸੰਧੂ ਪੱਤੀ, ਸੰਘੇੜਾ, ਕਰਮਗੜ੍ਹ, ਨੰਗਲ, ਝਲੂਰ, ਸੇਖਾ, ਫਰਵਾਹੀ, ਰਾਜਗੜ੍ਹ, ਉਪਲੀ ਅਤੇ ਕੱਟੂ ਵਿੱਚ ‘ਰੋਡ ਸ਼ੋਅ’ ਕੀਤਾ ਅਤੇ ਲੋਕਾਂ ਨੂੰ ‘ਝਾੜੂ’ ਦੇ ਨਿਸ਼ਾਨ ’ਤੇ ਮੋਹਰਾਂ ਲਾ ਕੇ ਗੁਰਮੇਲ ਸਿੰਘ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ। 


ਮੁੱਖ ਮੰਤਰੀ ਮਾਨ ਨੇ ਵਿਰੋਧੀ ਪਾਰਟੀਆਂ ਵੱਲੋਂ ‘ਆਪ’ ਸਰਕਾਰ ਦੀ ਕੀਤੀ ਜਾਂਦੀ ਅਲੋਚਨਾ ਦਾ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਭ੍ਰਿਸ਼ਟਾਚਾਰ ਦੀ ਜੜ੍ਹ ’ਤੇ ਹਮਲਾ ਕਰ ਰਹੇ ਹਾਂ। ਇਸ ਲਈ ਸਾਰੀਆਂ ਵਿਰੋਧੀ ਪਾਰਟੀਆਂ ਸਾਡਾ ਵਿਰੋਧ ਕਰ ਰਹੀਆਂ ਹਨ। ਭ੍ਰਿਸ਼ਟਾਚਾਰ ਅਤੇ ਮਾਫੀਆ ਖਿਲਾਫ਼ ਸਰਕਾਰ ਦੀ ਕਾਰਵਾਈ ਤੋਂ ਵਿਰੋਧੀ ਆਗੂ ਘਬਰਾ ਗਏ ਹਨ ਅਤੇ ਉਨ੍ਹਾਂ ਨੂੰ ਜੇਲ ਜਾਣ ਦਾ ਡਰ ਲੱਗ ਰਿਹਾ ਹੈ।

 

Have something to say? Post your comment