Thursday, April 03, 2025

Punjab

ਰਾਹੁਲ ਗਾਂਧੀ ਤੋਂ ਪੁੱਛਗਿੱਛ 'ਤੇ ਕਾਂਗਰਸੀਆਂ ਨੇ ਬੈਰੀਕੇਡ ਤੋੜ ਕੇ ਗਵਰਨਰ ਹਾਊਸ ਘੇਰਨ ਕਰਨ ਦੀ ਕੀਤੀ ਕੋਸ਼ਿਸ਼

Protest in Chandigarh

June 16, 2022 07:11 PM
ਚੰਡੀਗੜ੍ਹ : ਚੰਡੀਗੜ੍ਹ 'ਚ ਪੰਜਾਬ ਕਾਂਗਰਸ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਹੈ। ਕਾਂਗਰਸ ਰਾਹੁਲ ਗਾਂਧੀ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਦਾ ਵਿਰੋਧ ਕਰ ਰਹੀ ਹੈ। ਜਦੋਂ ਕਾਂਗਰਸੀ ਰੋਸ ਪ੍ਰਦਰਸ਼ਨ ਕਰਨ ਲਈ ਗਵਰਨਰ ਹਾਊਸ ਪੁੱਜੇ ਤਾਂ ਉਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਨੇ ਰਸਤੇ ਵਿੱਚ ਹੀ ਰੋਕ ਲਿਆ। ਕਾਂਗਰਸੀਆਂ ਨੇ ਬੈਰੀਕੇਡਿੰਗ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਤੋਂ ਇਲਾਵਾ ਕਾਂਗਰਸੀ ਵਰਕਰ ਬੈਰੀਕੇਡ 'ਤੇ ਚੜ੍ਹ ਗਏ। ਇਸ ਤੋਂ ਬਾਅਦ ਪੁਲਿਸ ਹਰਕਤ 'ਚ ਆ ਗਈ ਅਤੇ ਉਨ੍ਹਾਂ 'ਤੇ ਪਾਣੀ ਦੀ ਬੁਛਾੜ  ਕੀਤੀ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ 90 ਦੇ ਕਰੀਬ ਕਾਂਗਰਸੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਇਨ੍ਹਾਂ ਸਾਰਿਆਂ ਨੂੰ ਸੈਕਟਰ 3 ਦੇ ਥਾਣੇ ਵਿੱਚ ਰੱਖਿਆ ਗਿਆ ਹੈ।
 

Have something to say? Post your comment