Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Punjab

ਪੰਜਾਬ ਪੁਲਿਸ ਵੱਲੋਂ 4 ਪਿਸਤੌਲਾਂ, ਤਿੰਨ ਕਾਰਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ, ਚਾਰ ਮੁਲਜ਼ਮ ਹਿੰਸਕ ਅਪਰਾਧਾਂ ਦੇ ਕਈ ਮਾਮਲਿਆਂ 'ਚ ਲੋੜੀਂਦੇ

Punjab Police

June 16, 2022 09:41 PM

ਚੰਡੀਗੜ੍ਹ/ਜਲੰਧਰ : ਪੰਜਾਬ ਪੁਲਿਸ ਨੇ ਅੱਜ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਟੀ-ਪੁਆਇੰਟ ਲਾਡੋਵਾਲੀ ਰੋਡ ਜਲੰਧਰ ਵਿਖੇ ਵਿਸ਼ੇਸ਼ ਪੁਲਿਸ ਚੈਕਿੰਗ ਦੌਰਾਨ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਰੈਕੇਟ ਦਾ ਪਰਦਾਫਾਸ਼ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਵੱਲੋਂ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਨੀ, ਸਮਾਇਲ ਉਰਫ ਸ਼ੇਰੂ, ਦਿਵਾਂਸ਼ ਉਰਫ ਵੰਸ਼, ਹੈਪੀ ਅਤੇ ਲਵ ਕੁਮਾਰ, ਸਾਰੇ ਵਾਸੀ ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ  ਦੇ ਕਬਜ਼ੇ 'ਚੋਂ ਚਾਰ .32 ਬੋਰ ਦੇ ਪਿਸਤੌਲ ਸਮੇਤ 6 ਮੈਗਜ਼ੀਨ ਅਤੇ 32 ਜਿੰਦਾ ਕਾਰਤੂਸ, 6.5 ਲੱਖ ਰੁਪਏ ਦੀ ਡਰੱਗ ਮਨੀ, 103 ਗ੍ਰਾਮ ਹੈਰੋਇਨ, ਤਿੰਨ ਕਾਰਾਂ- ਮਾਰੂਤੀ ਸਵਿਫਟ, ਹੁੰਡਈ ਸੈਂਟਰੋ ਅਤੇ ਹੌਂਡਾ ਅਮੇਜ਼ ਅਤੇ 550 ਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਤੇਜ਼ ਕਰ ਦਿੱਤੀ ਹੈ ਅਤੇ ਨਸ਼ਿਆਂ ਵਿਰੁੱਧ ਜ਼ੀਰੋ  ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਲਵ ਕੁਮਾਰ ਨੂੰ ਛੱਡ ਕੇ ਬਾਕੀ ਚਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜੋ ਸ਼ਹਿਰ ਵਿੱਚ ਕਈ ਹਿੰਸਕ ਅਪਰਾਧਾਂ ਦੇ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਲੰਬੇ ਸਮੇਂ ਤੋਂ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ। ਉਨ੍ਹਾਂ ਕਿਹਾ ਕਿ ਸੰਨੀ ਅਤੇ ਸ਼ੇਰੂ ਹਾਲ ਹੀ ਵਿੱਚ ਇੱਕ ਸਥਾਨਕ ਫੈਕਟਰੀ ਮਾਲਕ ਦੀ ਕਾਰ ’ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਵੀ ਸ਼ਾਮਲ ਪਾਏ ਗਏ ਸਨ ਅਤੇ ਉਹ ਕਈ ਮਾਮਲਿਆਂ ਵਿੱਚ ਘੋਸ਼ਿਤ ਅਪਰਾਧੀ ਵੀ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਈ ਅਪਰਾਧਿਕ ਮਾਮਲਿਆਂ ਦੇ ਸੁਲਝਣ ਦੀ ਉਮੀਦ ਹੈ।

Have something to say? Post your comment