Thursday, April 03, 2025

National

ਈਡੀ ਵੱਲੋਂ ਮਨੀ ਲਾਂਡਰਿੰਗ ਮਾਮਲੇ 'ਚ ਸਤੇਂਦਰ ਜੈਨ ਦੇ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ

Satender Jain

June 17, 2022 10:30 AM

ED Raids : ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਅਤੇ ਈਡੀ ਉਨ੍ਹਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਤੇਂਦਰ ਜੈਨ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਸਿਲਸਿਲੇ 'ਚ ਦਿੱਲੀ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਦੱਸ ਦੇਈਏ ਕਿ ਦਸ ਦਿਨ ਪਹਿਲਾਂ ਵੀ ਈਡੀ ਨੇ ਜੈਨ ਦੇ ਘਰ ਸਮੇਤ ਦਿੱਲੀ ਵਿੱਚ ਛੇ ਅਤੇ ਗੁਰੂਗ੍ਰਾਮ ਵਿੱਚ ਸੱਤ ਥਾਵਾਂ ’ਤੇ ਛਾਪੇ ਮਾਰੇ ਸਨ।

Have something to say? Post your comment