Tuesday, April 01, 2025

National

ਪੁਲਵਾਮਾ 'ਚ ਅੱਤਵਾਦੀਆਂ ਨੇ ਅਗਵਾ ਕਰ ਕੇ ਸਬ-ਇੰਸਪੈਕਟਰ ਦਾ ਗੋਲੀ ਮਾਰ ਕੇ ਕੀਤਾ ਕਤਲ

Pulwama attack

June 18, 2022 12:45 PM

ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨੇ ਇੱਕ ਹੋਰ ਕਤਲ ਨੂੰ ਅੰਜਾਮ ਦਿੱਤਾ ਹੈ। ਇਸ ਵਾਰ ਪੁਲਵਾਮਾ ਵਿੱਚ ਇੱਕ ਸਬ-ਇੰਸਪੈਕਟਰ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ। ਅੱਤਵਾਦੀਆਂ ਨੇ ਘਰ 'ਚ ਦਾਖਲ ਹੋ ਕੇ ਇਸ ਕਤਲੇਆਮ ਨੂੰ ਅੰਜਾਮ ਦਿੱਤਾ। ਸਬ-ਇੰਸਪੈਕਟਰ ਫਾਰੂਕ ਅਹਿਮਦ ਮੀਰ ਨੂੰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ, ਜੋ ਘਰ 'ਚ ਮੌਜੂਦ ਸੀ। ਮਿਲੀ ਜਾਣਕਾਰੀ ਮੁਤਾਬਕ ਸਬ-ਇੰਸਪੈਕਟਰ ਫਾਰੂਕ ਨੂੰ ਘਰੋਂ ਅਗਵਾ ਕੀਤਾ ਗਿਆ ਅਤੇ ਨੇੜਲੇ ਖੇਤ ਵਿੱਚ ਲਿਜਾ ਕੇ ਗੋਲੀ ਮਾਰ ਦਿੱਤੀ। ਇਸ ਘਟਨਾ ਪਿੱਛੇ ਕਿਹੜੀ ਜਥੇਬੰਦੀ ਦਾ ਹੱਥ ਹੈ, ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਦੇਰ ਰਾਤ ਦੀ ਹੈ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਿਸ ਤਰੀਕੇ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਉਸ ਨੇ ਇੱਕ ਵਾਰ ਫਿਰ ਟਾਰਗੇਟ ਕਿਲਿੰਗ ਦੀ ਚਿੰਤਾ ਵਧਾ ਦਿੱਤੀ ਹੈ।

Have something to say? Post your comment