Wednesday, April 02, 2025

Punjab

ਨਾਜਾਇਜ਼ ਮਾਈਨਿੰਗ ਮਾਮਲੇ 'ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੋ ਦਿਨਾਂ ਪੁਲਿਸ ਰਿਮਾਂਡ 'ਤੇ

Former MLA Joginder Pal

June 18, 2022 09:48 PM

ਚੰਡੀਗੜ੍ਹ: ਮਾਈਨਿੰਗ ਐਕਟ ਵਿੱਚ ਗ੍ਰਿਫ਼ਤਾਰ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਕੋਰਟ ਨੇ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਉਨ੍ਹਾਂ ਨੇ ਭੋਆ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਹਲਕਾ ਵਿਧਾਨ ਸਭਾ ਤੋਂ ਜਿੱਤੀਆਂ ਸਨ ਅਤੇ 2022 ਵਿੱਚ ਹਾਰ ਗਏ ਸਨ। ਪਠਾਨਕੋਟ ਦੇ ਇਸ ਇਲਾਕੇ ਵਿੱਚ ਵੱਡੇ ਪੱਧਰ ’ਤੇ ਮਾਈਨਿੰਗ ਹੁੰਦੀ ਹੈ। ਜੋਗਿੰਦਰਪਾਲ ਇੱਕ ਜਨਤਕ ਪ੍ਰੋਗਰਾਮ ਵਿੱਚ ਸਵਾਲ ਪੁੱਛਣ 'ਤੇ ਇੱਕ ਨੌਜਵਾਨ ਨੂੰ ਥੱਪੜ ਮਾਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੁਰਖੀਆਂ ਵਿੱਚ ਸੀ। ਪ੍ਰਤਾਪ ਬਾਜਵਾ ਦੇ ਕਰੀਬੀ ਹਨ। ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਦੀ ਗ੍ਰਿਫਤਾਰੀ ਨੂੰ ਸਿਆਸੀ ਬਦਲਾਖੋਰੀ ਦਾ ਸਪੱਸ਼ਟ ਕਰਾਰ ਦੇ ਰਹੀ ਹੈ। ਪੰਜਾਬ ਸਰਕਾਰ ਦੇ ਬਿਆਨ ਵਿਚ ਪਠਾਨਕੋਟ ਦੇ ਸੀਨੀਅਰ ਪੁਲਿਸ ਕਪਤਾਨ ਅਰੁਣ ਸੈਣੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਭਰੋਸੇਯੋਗ ਸੂਚਨਾ 'ਤੇ ਕਾਰਵਾਈ ਕਰਦਿਆਂ, ਇੱਕ ਪੁਲਿਸ ਟੀਮ 8 ਜੂਨ ਨੂੰ ਪਿੰਡ ਮੈਰਾ ਕਲਾਂ ਨੇੜੇ ਇੱਕ ਕਰੱਸ਼ਰ ਵਾਲੀ ਥਾਂ 'ਤੇ ਭੇਜੀ ਗਈ ਸੀ, ਜਿੱਥੇ ਕੁਝ ਲੋਕ ਗੈਰ-ਕਾਨੂੰਨੀ ਤੌਰ 'ਤੇ ਮਾਈਨਿੰਗ ਕਰਦੇ ਸਨ। ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਸਾਬਕਾ ਵਿਧਾਇਕ ਦੀ ਮਨਮਾਨੀ ਗ੍ਰਿਫਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਿਆਸੀ ਬਦਲਾਖੋਰੀ ਦਾ ਸਪੱਸ਼ਟ ਮਾਮਲਾ ਹੈ।

Have something to say? Post your comment