Friday, April 04, 2025

Punjab

'ਅਗਨੀਪਥ ਯੋਜਨਾ' ਨੂੰ ਲੈ ਕੇ ਲੁਧਿਆਣਾ 'ਚ ਪ੍ਰਦਰਸ਼ਨ, ਰੇਲਵੇ ਸਟੇਸ਼ਨ 'ਤੇ ਭੰਨ ਤੋੜ, 4 ਗ੍ਰਿਫ਼ਤਾਰ

Agneepath Yojana

June 18, 2022 09:52 PM

ਲੁਧਿਆਣਾ: ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਵਿਰੋਧ ਦਾ ਸੇਕ ਪੰਜਾਬ ਵਿੱਚ ਵੀ ਪਹੁੰਚ ਗਿਆ ਹੈ। ਅੱਜ ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਨੌਜਵਾਨਾਂ ਨੇ ਭੰਨਤੋੜ ਕੀਤੀ। ਨੌਜਵਾਨ ਲਾਠੀਆਂ ਅਤੇ ਲੋਹੇ ਦੀਆਂ ਰਾਡਾਂ ਲੈ ਕੇ ਪਹੁੰਚੇ। ਉਨ੍ਹਾਂ ਪਹਿਲਾਂ ਸਟੇਸ਼ਨ ਦੇ ਬਾਹਰ ਖੜ੍ਹੇ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਫਿਰ ਅੰਦਰ ਆ ਕੇ ਸਟਾਲਾਂ ਅਤੇ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਕੀਤੀ। ਇਸ ਦੌਰਾਨ ਨੌਜਵਾਨਾਂ ਨੇ ਪੁਲਿਸ 'ਤੇ ਪਥਰਾਅ ਕੀਤਾ। ਇਸ 'ਚ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ 4 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਫਿਰ ਵੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਦੂਜੇ ਪਾਸੇ ਮਾਹੌਲ ਨੂੰ ਦੇਖਦੇ ਹੋਏ ਜੁਆਇੰਟ ਸੀਪੀ ਰਵਚਰਨ ਬਰਾੜ, ਸਾਰੇ ਥਾਣਿਆਂ ਦੇ ਐੱਸਐੱਚਓ ਮੌਕੇ 'ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀ ਜਗਰਾਉਂ ਪੁਲ ਵੱਲ ਮਾਰਚ ਕਰ ਰਹੇ ਹਨ। ਜਿਸ ਲਈ ਪੁਲ 'ਤੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਵੀ ਮੌਕੇ 'ਤੇ ਪਹੁੰਚਣਗੇ। ਪੁਲੀਸ ਨੇ ਰੇਲਵੇ ਸਟੇਸ਼ਨ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।

Have something to say? Post your comment