ਨਵੀਂ ਦਿੱਲੀ : ਅਗਨੀਪਥ ਯੋਜਨਾ ਦਾ ਦੇਸ਼ ਭਰ ਵਿਚ ਵਿਰੋਧ ਹੋ ਰਿਹਾ ਹੈ। ਇਸ ਦੌਰਾਨ ਕਾਂਗਰਸ ਨੇ ਇਸ ਸਬੰਧੀ ਯੋਜਨਾ ਤਿਆਰ ਕਰ ਲਈ ਹੈ। ਅਗਨੀਪਥ ਯੋਜਨਾ ਖਿਲਾਫ ਕਾਂਗਰਸ ਅੱਜ ਦਿੱਲੀ ਦੇ ਜੰਤਰ-ਮੰਤਰ 'ਤੇ ਸੱਤਿਆਗ੍ਰਹਿ ਕਰੇਗੀ।ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਇਸ ਵਿੱਚ ਹਿੱਸਾ ਲੈ ਸਕਦੇ ਹਨ। ਹਥਿਆਰਬੰਦ ਬਲਾਂ ਵਿਚ ਭਰਤੀ ਲਈ ਸ਼ੁਰੂ ਕੀਤੀ ਗਈ 'ਅਗਨੀਪਥ' ਯੋਜਨਾ ਦਾ ਵਿਰੋਧ ਕਰ ਰਹੇ ਨੌਜਵਾਨਾਂ ਨਾਲ ਇਕਜੁੱਟਤਾ ਦਿਖਾਉਣ ਲਈ ਕਾਂਗਰਸ ਦੇ ਸੰਸਦ ਮੈਂਬਰ ਅਤੇ ਨੇਤਾ ਐਤਵਾਰ ਨੂੰ ਜੰਤਰ-ਮੰਤਰ 'ਤੇ 'ਸਤਿਆਗ੍ਰਹਿ' ਕਰਨਗੇ। ਦੇਸ਼ ਭਰ ਦੇ ਨੌਜਵਾਨ ਇਸ ਯੋਜਨਾ ਵਿਰੁੱਧ ਸੜਕਾਂ 'ਤੇ ਉਤਰ ਆਏ ਹਨ ਅਤੇ ਕਈ ਸ਼ਹਿਰਾਂ ਅਤੇ ਕਸਬਿਆਂ ਤੋਂ ਹਿੰਸਾ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਸੂਤਰਾਂ ਨੇ ਦੱਸਿਆ ਕਿ 19 ਜੂਨ ਨੂੰ ਸਵੇਰੇ 11 ਵਜੇ ਜੰਤਰ-ਮੰਤਰ 'ਤੇ ਸ਼ੁਰੂ ਹੋਣ ਵਾਲੇ 'ਸਤਿਆਗ੍ਰਹਿ' 'ਚ ਕਾਂਗਰਸ ਦੇ ਸੰਸਦ ਮੈਂਬਰ, ਇਸ ਦੀ ਵਰਕਿੰਗ ਕਮੇਟੀ ਮੈਂਬਰ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਅਹੁਦੇਦਾਰ ਹਿੱਸਾ ਲੈਣਗੇ।