ਲਾਹੌਰ : ਅੰਤਰਰਾਸ਼ਟਰੀ ਸਮੁੰਦਰੀ ਸਰਹੱਦਾਂ 'ਤੇ ਲਗਪਗ 20 ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਛੇਰੇ ਗਲਤੀ ਨਾਲ ਅੰਤਰਰਾਸ਼ਟਰੀ ਸਮੁੰਦਰੀ ਸਰਹੱਦਾਂ ਨੂੰ ਪਾਰ ਕਰ ਗਏ ਸੀ ਜਿਸ ਕਾਰਨ ਉਨ੍ਹਾਂ ਦੀ ਗ੍ਰਿਫਤਾਰੀ ਹੋਈ ਹੈ। ਉਨ੍ਹਾਂ ਨੂੰ ਇੱਕ ਵਿਸ਼ੇਸ਼ ਬੱਸ ਰਾਹੀਂ ਕਰਾਚੀ ਤੋਂ ਈਧੀ ਕੇਂਦਰ ਲਾਹੌਰ ਲਿਆਂਦਾ ਗਿਆ ਹੈ। ਬੱਸ ਵਿੱਚ ਕੈਦੀਆਂ ਨੂੰ ਲੈ ਕੇ ਜਾਣ ਵਾਲੀ ਪੁਲਿਸ ਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਮੁਸ਼ਕਿਲ ਨਾਲ ਕੁਝ ਮਿੰਟ ਮੀਡੀਆ ਨਾਲ ਗੱਲਬਾਤ ਕਰਨ ਲਈ ਤਿਆਰ ਹੋਈਆਂ। ਉਨ੍ਹਾਂ ਨੇ ਕੇਂਦਰ ਸੁਰੱਖਿਆ ਖਤਰਿਆਂ ਦਾ ਹਵਾਲਾ ਦਿੱਤਾ ਹੈ। ਵਾਹਗਾ ਬਾਰਡਰ ਲਈ ਰਵਾਨਾ ਹੋਣ ਤੋਂ ਪਹਿਲਾਂ ਈਧੀ ਫਾਊਂਡੇਸ਼ਨ ਨੇ ਉਨ੍ਹਾਂ ਨੂੰ ਬੱਸ ਵਿੱਚ ਭੋਜਨ ਦੇ ਡੱਬੇ ਸੌਂਪੇ। ਜਾਣਕਾਰੀ ਮਿਲ ਰਹੀ ਹੈ ਮਛੇਰਿਆਂ ਨੂੰ ਵਾਹਗਾ ਬਾਰਡਰ 'ਤੇ ਭਾਰਤੀ ਅਧਿਕਾਰੀਆਂ ਨੂੰ ਸੌਂਪਿਆ ਜਾਵੇਗਾ।