Friday, April 04, 2025

Punjab

ਸੰਗਰੂਰ 'ਚ ਅੱਜ ਖਤਮ ਹੋ ਜਾਵੇਗਾ ਚੋਣ ਪ੍ਰਚਾਰ, ਸ਼ਾਮ 6 ਵਜੇ ਤੋਂ ਬਾਅਦ ਲਾਗੂ ਹੋਵੇਗੀ ਧਾਰਾ 144

Election campaign

June 21, 2022 11:59 AM

ਸੰਗਰੂਰ : ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਮੰਗਲਵਾਰ ਸ਼ਾਮ 6 ਵਜੇ ਖ਼ਤਮ ਹੋ ਰਿਹਾ ਹੈ। ਚੋਣ ਕਮਿਸ਼ਨ ਨੇ ਪ੍ਰਚਾਰ ਕਰ ਰਹੇ ਬਾਹਰੀ ਆਗੂਆਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਹਲਕਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੇ ਸੀਐਮ ਬਣਨ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਜਿਸ ਕਰ ਕੇ ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫਾ ਦੇਣ ਮਗਰੋਂ ਖਾਲੀ ਹੋਈ ਸੀ। ਆਮ ਆਦਮੀ ਪਾਰਟੀ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ। ਕਾਂਗਰਸ ਵੱਲੋਂ ਦਲਵੀਰ ਗੋਲਡੀ, ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਤੇ ਅਕਾਲੀ ਦਲ ਵੱਲੋਂ ਕਮਲਜੀਤ ਕੌਰ ਰਾਜੋਆਣਾ ਚੋਣ ਮੈਦਾਨ ਵਿੱਚ ਹਨ। ਸੰਗਰੂਰ ਦੇ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸ਼ਾਮ 6 ਵਜੇ ਧਾਰਾ 144 ਲਾਗੂ ਕਰ ਦਿੱਤੀ ਜਾਵੇਗੀ। ਇਸ ਤੋਂ ਬਾਅਦ ਪ੍ਰਵਾਨਗੀ ਤੋਂ ਬਗੈਰ ਜਨਤਕ ਮੀਟਿੰਗਾਂ ਤੇ ਇਕੱਠ ਕਰਨ 'ਤੇ ਪਾਬੰਦੀ ਰਹੇਗੀ। ਉਮੀਦਵਾਰ ਸੀਮਤ ਗਿਣਤੀ ਦੇ ਲੋਕਾਂ ਨਾਲ ਘਰ-ਘਰ ਪ੍ਰਚਾਰ ਕਰ ਸਕਦੇ ਹਨ।

Have something to say? Post your comment