ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਰਟੀ ਵੱਲੋਂ ਇਹ ਚੋਣ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਉਹ ਸਿਮਰਨਜੀਤ ਸਿੰਘ ਮਾਨ ਕੋਲ ਗਏ ਸਨ ਕਿ ਸਿੱਖ ਬੰਦੀਆਂ ਦੀ ਰਿਹਾਈ ਲਈ ਇਸ ਵਾਰ ਬੀਬੀ ਕਮਲਦੀਪ ਕੌਰ ਨੂੰ ਸਾਂਝੇ ਤੌਰ ’ਤੇ ਉਮੀਦਵਾਰ ਐਲਾਨਿਆ ਜਾਵੇ ਪਰ ਮਾਨ ਆਪਣੀ ਜ਼ਿੱਦ ’ਤੇ ਅੜੇ ਰਹੇ। ਦੂਜੇ ਪਾਸੇ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਚੋਣ ਲੜਨ ਦਾ ਇੱਕੋ-ਇੱਕ ਉਦੇਸ਼ ਬੰਦੀ ਸਿੰਘਾਂ ਦੀ ਰਿਹਾਈ ਹੈ। ਬੀਬਾ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਅੱਜ ਨੋਟੀਫਿਕੇਸ਼ਨ ਜਾਰੀ ਕਰ ਦੇਵੇ ਤਾਂ ਉਹ ਸੰਗਰੂਰ ਜ਼ਿਮਨੀ ਚੋਣ ਤੋਂ ਲਾਂਭੇ ਹੋ ਜਾਣਗੇ।