Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Business

ਨਾਜਾਇਜ਼ ਤਰੀਕੇ ਨਾਲ ਲਏ ਲਾਭ ਦੇ ਪੈਸੇ ਕਿਸਾਨਾਂ ਨੂੰ ਹੁਣ ਮੋੜਣੇ ਪੈਣੇ

August 03, 2021 01:39 PM

ਕਿਸਾਨਾਂ ਤੋਂ ਧਨ ਦੀ ਰਿਕਵਰੀ ਦੀ ਪ੍ਰਕਿਰਿਆ ਸ਼ੁਰੂ


ਨਵੀਂ ਦਿੱਲੀ : ਦੇਸ਼ ਭਰ ਦੇ ਕਈ ਸੂਬਿਆਂ 'ਚ ਅਯੋਗ ਕਿਸਾਨਾਂ ਵੱਲੋਂ PM Kisan Samman Nidhi Yojana ਦਾ ਲਾਭ ਲੈਣ ਦੇ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਸੰਬੰਧਤ ਸੂਬਾ ਸਰਕਾਰਾਂ ਨੇ ਗ਼ਲਤ ਤਰੀਕੇ ਨਾਲ ਇਸ ਸਕੀਮ ਤਹਿਤ ਲਾਭ ਹਾਸਲ ਕਰਨ ਵਾਲੇ ਕਿਸਾਨਾਂ ਤੋਂ ਧਨ ਦੀ ਰਿਕਵਰੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਕੱਲੇ ਉੱਤਰ ਪ੍ਰਦੇਸ਼ 'ਚ 7.10 ਲੱਖ ਅਜਿਹੇ ਲਾਭਪਾਤਰੀਆਂ ਦੀ ਪਛਾਣ ਕੀਤੀ ਗਈ ਹੈ ਜਿਹੜੇ ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਨਹੀਂ ਹਨ। ਸੂਬੇ ਦੇ ਖੇਤੀ ਵਿਭਾਗ ਵੱਲੋਂ ਕਰਵਾਈ ਗਈ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਦੇ ਨਾਲ ਹੀ ਅਜਿਹੇ ਲੋਕਾਂ ਦੀ ਇਕ ਸੂਚੀ ਵੀ ਜਾਰੀ ਕੀਤੀ ਸੀ ਜਿਹੜੇ ਇਸ ਸਕੀਮ ਦਾ ਲਾਭ ਨਹੀਂ ਲੈ ਸਕਦੇ ਹਨ।

ਇਹ ਲੋਕ ਨਹੀਂ ਲੈ ਸਕਦੇ ਸਕੀਮ ਦਾ ਲਾਭ


1. ਕਿਸੇ ਸੰਸਥਾ ਨਾਲ ਜੁੜੇ ਕਿਸਾਨ

2. ਡਾਕਟਰ, ਵਕੀਲ, ਚਾਰਟਰਡ ਅਕਾਊਂਟੈਂਟ, ਇੰਜੀਨੀਅਰ ਤੇ ਆਰਕੀਟੈਕਟ ਜਿਵੇਂ ਪ੍ਰੋਫੈਸ਼ਨਲਜ਼

3. ਸੰਵਿਧਾਨਕ ਅਹੁਦਿਆਂ 'ਤੇ ਕਾਬਜ਼ ਮੌਜੂਦਾ ਤੇ ਸਾਬਕਾ ਮੈਂਬਰ

4. ਲੋਕ ਸਬਾ ਤੇ ਰਾਜ ਸਭਾ ਦੇ ਮੌਜੂਦਾ ਜਾਂ ਸਾਬਕਾ ਮੈਂਬਰ

5. ਸੂਬਾ ਵਿਧਾਨ ਸਭਾ ਜਾਂ ਵਿਧਾਨ ਪ੍ਰੀਸ਼ਦਾਂ ਦੇ ਮੌਜੂਦਾ ਜਾਂ ਸਾਬਕਾ ਮੈਂਬਰ

6. ਨਗਰ ਪ੍ਰੀਸ਼ਦ ਦੇ ਸਾਬਕਾ ਜਾਂ ਮੌਜੂਦਾ ਮੇਅਰ, ਜ਼ਿਲ੍ਹਾ ਪੰਚਾਇਤਾਂ ਦੇ ਸਾਬਕਾ ਜਾਂ ਮੌਜੂਦਾ ਚੇਅਰਪਰਸਨ

7. ਕੇਂਦਰ ਸਰਕਾਰ/ਸੂਬਾ ਸਰਕਾਰ ਤੇ PSUs ਦੇ ਮੌਜੂਦਾ ਜਾਂ ਸੇਵਾਮੁਕਤ ਅਧਿਕਾਰੀ ਤੇ ਮੁਲਾਜ਼ਮ (ਮਲਟੀ ਟਾਸਕਿੰਗ ਸਟਾਫ/ਚੌਥੇ ਵਰਗ ਤੇ ਗਰੁੱਪ ਡੀ ਮੁਲਾਜ਼ਮਾਂ ਨੂੰ ਛੱਡ ਕੇ)

 

Have something to say? Post your comment