Friday, April 04, 2025

National

NDA ਨੇ ਦ੍ਰੋਪਦੀ ਮੁਰਮੂ ਨੂੰ ਬਣਾਇਆ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ

Draupadi Murmu

June 22, 2022 07:16 AM
BJP Presidential Candidate 2022 : ਭਾਰਤੀ ਜਨਤਾ ਪਾਰਟੀ ਨੇ ਰਾਸ਼ਟਰਪਤੀ ਚੋਣ ਲਈ ਐਨਡੀਏ ਪੱਖ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਦ੍ਰੋਪਦੀ ਮੁਰਮੂ  ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਨਾਂ 'ਤੇ ਵਿਚਾਰ ਕਰਨ ਲਈ ਭਾਜਪਾ ਦੇ ਸੰਸਦੀ ਬੋਰਡ ਦੀ ਬੈਠਕ ਪਾਰਟੀ ਹੈੱਡਕੁਆਰਟਰ 'ਤੇ ਹੋਈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇ.ਪੀ.ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਸੰਸਦੀ ਬੋਰਡ ਦੇ ਹੋਰ ਮੈਂਬਰ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ 20 ਦੇ ਕਰੀਬ ਨਾਵਾਂ ’ਤੇ ਚਰਚਾ ਕੀਤੀ ਗਈ ਸੀ। ਅਸੀਂ ਵਿਰੋਧੀ ਪਾਰਟੀਆਂ ਨਾਲ ਵੀ ਸਲਾਹ ਕਰਨ ਦੀ ਕੋਸ਼ਿਸ਼ ਕੀਤੀ ਪਰ ਗੱਲ ਸਿਰੇ ਨਹੀਂ ਚੜ੍ਹੀ।  

Have something to say? Post your comment