Wednesday, April 02, 2025

Punjab

ਸਿੱਖ ਫਾਰ ਜਸਟਿਸ ਦੇ ਆਗੂ ਪੰਨੂ 'ਤੇ ਪੰਜਾਬ 'ਚ FIR, ਭਗਵੰਤ ਮਾਨ ਨੂੰ ਮਾਰਨ ਦੀ ਦਿੱਤੀ ਧਮਕੀ

CM Bhagwant mann

June 22, 2022 07:23 AM

ਮੋਹਾਲੀ : ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਖਿਲਾਫ ਪੰਜਾਬ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੰਨੂ ਨੇ ਕੱਲ੍ਹ ਸੰਗਰੂਰ ਦੇ ਕਾਲੀ ਮਾਤਾ ਮੰਦਰ ਦੇ ਬਾਹਰ ਖਾਲਿਸਤਾਨੀ ਨਾਅਰੇ ਲਿਖਣ ਦੀ ਵੀਡੀਓ ਜਾਰੀ ਕੀਤੀ ਸੀ। ਕਿਹਾ ਗਿਆ ਕਿ ਜੇਕਰ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਖਾਲਿਸਤਾਨ ਦੇ ਏਜੰਡੇ 'ਤੇ ਨਹੀਂ ਚੱਲਦੇ ਤਾਂ ਉਨ੍ਹਾਂ ਦਾ ਵੀ ਉਹੀ ਹਾਲ ਹੋਵੇਗਾ ਜੋ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਹੋਇਆ ਸੀ। ਇਹ ਮਾਮਲਾ ਸੰਗਰੂਰ ਵਿੱਚ ਹੀ ਦਰਜ ਹੋਇਆ ਹੈ। ਪੰਨੂ ਨੇ ਮੰਦਰ 'ਚ ਨਾਅਰੇਬਾਜ਼ੀ ਤੋਂ ਬਾਅਦ ਵੀਡੀਓ ਜਾਰੀ ਕੀਤੀ ਸੀ ਜਿਸ ਵਿੱਚ ਉਸ ਨੇ ਦਾਅਵਾ ਕੀਤਾ ਕਿ ਇਹ ਨਾਅਰੇ ਖਾਲਿਸਤਾਨ ਪੱਖੀ ਸਿੱਖਾਂ ਨੇ ਲਿਖੇ ਹਨ। ਪੰਜਾਬ ਵਿੱਚ ਆਪ ਦੀ ਸਰਕਾਰ ਖਾਲਿਸਤਾਨ ਪੱਖੀ ਸਿੱਖਾਂ ਦੇ ਸਹਿਯੋਗ ਨਾਲ ਬਣੀ ਸੀ। ਪੰਨੂ ਨੇ ਕਿਹਾ ਸੀ ਕਿ ਇਹ ਨਾਅਰੇ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ 26 ਜਨਵਰੀ 2023 ਨੂੰ ਪੰਜਾਬ ਖਾਲਿਸਤਾਨ ਰੈਫਰੈਂਡਮ 'ਤੇ ਵੋਟ ਕਰੇਗਾ।

Have something to say? Post your comment