ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਵੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਕੀਮਤ 22 ਮਈ ਤੋਂ ਸਥਿਰ ਹੈ। ਐਕਸਾਈਜ਼ ਡਿਊਟੀ 'ਚ ਕਟੌਤੀ ਕਾਰਨ ਉਸ ਦਿਨ ਕੀਮਤ 'ਚ ਗਿਰਾਵਟ ਆਈ ਸੀ। ਅੱਜ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 111.35 ਰੁਪਏ ਅਤੇ ਡੀਜ਼ਲ ਦੀ 97.28 ਰੁਪਏ ਹੈ। ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਕੋਲਕਾਤਾ 'ਚ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ।
ਜ਼ਿਕਰਯੋਗ ਹੈ ਕਿ ਕੱਚੇ ਤੇਲ ਦੀ ਕੀਮਤ ਵਧਣ ਕਾਰਨ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਪੈਟਰੋਲ ਅਤੇ ਡੀਜ਼ਲ ਪ੍ਰਤੀ ਲੀਟਰ ਦੇ ਹਿਸਾਬ ਨਾਲ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਜੀਓ-ਬੀਪੀ ਦੇ ਇੱਕ ਪੈਟਰੋਲ ਪੰਪ ਰਿਟੇਲਰ ਨੇ ਕਿਹਾ ਕਿ ਉਹ ਪੈਟਰੋਲ 5 ਰੁਪਏ ਅਤੇ ਡੀਜ਼ਲ 7 ਰੁਪਏ ਮਹਿੰਗਾ ਵੇਚ ਰਿਹਾ ਹੈ। ਕੰਪਨੀ ਵੱਲੋਂ ਸਪਲਾਈ ਵੀ ਘਟਾਈ ਜਾ ਰਹੀ ਹੈ ਅਤੇ ਜੋ ਵੀ ਸਪਲਾਈ ਕੀਤਾ ਜਾ ਰਿਹਾ ਹੈ, ਉਸ ਦੀ ਕੀਮਤ ਜ਼ਿਆਦਾ ਹੋਣ ਕਾਰਨ ਨਹੀਂ ਵੇਚੀ ਜਾ ਰਹੀ। ਉਨ੍ਹਾਂ ਦਾ ਕਹਿਣਾ ਹੈ ਕਿ ਕੰਪਨੀ ਵੱਲੋਂ ਪੈਟਰੋਲ ਪੰਪ ਨੂੰ ਖੁੱਲ੍ਹਾ ਰੱਖਣ ਦੀ ਹਦਾਇਤ ਕੀਤੀ ਗਈ ਹੈ ਅਤੇ ਸਮੇਂ-ਸਮੇਂ 'ਤੇ ਇਸ ਦੀ ਚੈਕਿੰਗ ਵੀ ਕੀਤੀ ਜਾਂਦੀ ਹੈ। ਨਾਇਰਾ ਐਨਰਜੀ ਪੈਟਰੋਲ ਅਤੇ ਡੀਜ਼ਲ 'ਤੇ 2 ਰੁਪਏ ਵਾਧੂ ਵਸੂਲ ਰਹੀ ਹੈ।