Wednesday, April 02, 2025

National

ਦੇਸ਼ ਅੰਦਰ ਮੁੜ ਕੋਰੋਨਾ ਨੇ ਪਸਾਰੇ ਪੈਰ, ਕੇਂਦਰ ਤੇ ਸੂਬਾ ਸਰਕਾਰਾਂ ਚੌਕਸ

CoronaVirus

June 23, 2022 03:01 PM

ਨਵੀਂ ਦਿੱਲੀ : ਦੇਸ਼ ਅੰਦਰ ਕੋਰੋਨਾ ਮੁੜ ਕਹਿਰ ਮਚਾ ਰਿਹਾ ਹੈ। ਇਸ ਲਈ ਕੇਂਦਰ ਤੇ ਸੂਬਾ ਸਰਕਾਰਾਂ ਵੀ ਚੌਕਸ ਹੋ ਗਈਆਂ ਹਨ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਅੱਜ ਮਾਹਿਰਾਂ ਦੀ ਕੋਰ ਟੀਮ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਪਿਛਲੇ ਕੁਝ ਹਫ਼ਤਿਆਂ ਵਿੱਚ ਕਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਮੌਜੂਦਾ ਸਮੇਂ ਦਸ ਰਾਜਾਂ ਮਹਾਰਾਸ਼ਟਰ, ਕੇਰਲ, ਦਿੱਲੀ, ਕਰਨਾਟਕ, ਤਾਮਿਲਨਾਡੂ, ਹਰਿਆਣਾ, ਉੱਤਰ ਪ੍ਰਦੇਸ਼, ਤਿਲੰਗਾਨਾ, ਪੱਛਮੀ ਬੰਗਾਲ ਅਤੇ ਗੁਜਰਾਤ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1,000 ਤੋਂ ਵੱਧ ਹੈ।

Have something to say? Post your comment