Wednesday, April 02, 2025

Punjab

ਭਗਵੰਤ ਮਾਨ ਨੇ ਚੋਣ ਕਮਿਸ਼ਨ ਨੂੰ ਕੀਤੀ ਅਪੀਲ- ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ 7 ਵਜੇ ਤਕ ਦਾ ਕੀਤਾ ਜਾਵੇ

CM Bhagwant mann

June 23, 2022 04:38 PM

ਚੰਡੀਗੜ੍ਹ : ਸੰਗਰੂਰ ਜ਼ਿਮਨੀ ਚੋਣਾਂ ਵੱਲ ਲੋਕਾਂ ਦਾ ਰੁਝਾਨ ਘੱਟ ਰਿਹਾ ਹੈ। ਜ਼ਿਕਰਯੋਗ ਹੈ ਕਿ ਝੋਨੇ ਦੀ ਲੁਆਈ ਜ਼ੋਰਾਂ 'ਤੇ ਚੱਲ ਰਹੀ ਹੈ। ਇਸ ਦਰਮਿਆਨ ਭਗਵੰਤ ਮਾਨ ਨੇ ਇਕ ਫੇਸਬੁੱਕ 'ਤੇ ਪੋਸਟ ਸ਼ੇਅਰ ਕੀਤੀ ਹੈ ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਸਮਾਂ ਝੋਨੇ ਦੇ ਸੀਜ਼ਨ ਦਾ ਹੈ। ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ 'ਤੇ ਗਏ ਹੋਏ ਹਨ। ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਕਰ ਦਿੱਤਾ ਜਾਵੇ ਤਾਂ ਕਿ ਓਹ ਵੀ ਬਾਬਾ ਭੀਮ ਰਾਓ ਅੰਬੇਦਕਰ ਦੁਆਰਾ ਰਚਿਤ ਸੰਵਿਧਾਨ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।

 

Have something to say? Post your comment