ਮੋਹਾਲੀ : ਪੰਜਾਬ ਵਿਧਾਨ ਸਭਾ ਵਿੱਚ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰਾਂ ਵਿੱਚ ਤਿੱਖੀ ਬਹਿਸ ਹੋਈ। ਵਿਰੋਧੀ ਧਿਰਾਂ ਨੇ ਅਮਨ-ਕਾਨੂੰਨ ਦੀ ਹਾਲਤ ਬਾਰੇ ਸਵਾਲ ਚੁੱਕਦਿਆਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਉਭਾਰਿਆ। ਇਸ ਦੇ ਜਵਾਬ ਵਿੱਚ ਆਪ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਗੈਂਗਸਟਰ ਪਿਛਲੀਆਂ ਸਰਕਾਰਾਂ ਨੇ ਬਣਾਏ ਹਨ। ਇਹ ਸਾਡੀ ਸਰਕਾਰ ਨੇ ਨਹੀਂ ਪੈਦਾ ਕੀਤੇ। ਅਸੀਂ ਪੁਰਾਣੀਆਂ ਸਰਕਾਰਾਂ ਵੱਲੋਂ ਬੀਜੇ ਕੰਢੇ ਚੁੱਗਣ ਦਾ ਕੰਮ ਕਰ ਰਹੇ ਹਾਂ। ਇਸ ਦੇ ਜਵਾਬ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਤੁਸੀਂ ਸਿੱਧੂ ਮੂਸੇਵਾਲਾ ਨੂੰ 10 ਸੁਰੱਖਿਆ ਗਾਰਡ ਦਿੱਤੇ ਸਨ ਪਰ ਤੁਹਾਡੀ ਸਰਕਾਰ ਨੇ ਗਾਰਡ ਵਾਪਸ ਲੈ ਲਏ। ਇਸ ਮਗਰੋਂ ਇਹ ਜਨਤਕ ਤੌਰ 'ਤੇ ਦੱਸਿਆ ਗਿਆ ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਮੌਤ ਹੋਈ।