Wednesday, April 02, 2025

Punjab

ਜਲੰਧਰ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ; ਭਿੰਦਾ ਨਿਹਾਲੂਵਾਲਾ ਗੈਂਗ ਦੇ 19 ਮੈਬਰਾਂ 'ਚੋਂ 13 ਗ੍ਰਿਫਤਾਰ

Punjab Police

June 24, 2022 05:24 PM

ਜਲੰਧਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵੱਧ ਰਹੇ ਕ੍ਰਾਈਮ ਨੂੰ ਲੈ ਕੇ ਤੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ  ਹੁਣ ਹਰੇਕ ਜ਼ਿਲ੍ਹੇ ਦੇ ਐਸਐਸਪੀ ਨੂੰ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਇਸ 'ਤੇ ਕਾਰਵਾਈ ਕਰਦਿਆਂ ਜਲੰਧਰ ਦੇ ਐਸਐਸਪੀ ਸਵਪਨ ਸ਼ਰਮਾ ਵੱਲੋਂ ਸਖ਼ਤੀ ਨਾਲ ਕਦਮ ਚੁੱਕਿਆ ਗਿਆ ਹੈ। ਇਸ ਦੌਰਾਨ ਜਲੰਧਰ ਦਿਹਾਤੀ ਦੀ ਪੁਲਿਸ ਵੱਲੋਂ ਭਿੰਦਾ ਨਿਹਾਲੂਵਾਲਾ ਗੈਂਗ ਦੇ 19 ਮੈਂਬਰਾਂ ਜਿਨ੍ਹਾਂ ਵਿੱਚੋਂ 13 ਸ਼ੂਟਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਪਾਸੋਂ 11 ਹਥਿਆਰ 2 ਗੱਡੀਆਂ ਤੇ 8 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।

ਸਵਪਨ ਸ਼ਰਮਾ ਦੇ ਦਿਸ਼ਾ ਨਿਰਦੇਸਾਂ ਪਲਵਿੰਦਰ ਸਿੰਘ ਉਰਫ ਭਿੰਦਾ ਨਿਹਾਲੂਵਾਲੀਆ ਗੈਂਗ ਦੇ 19 ਮੈਂਬਰ ਜਿਨ੍ਹਾਂ ਵਿੱਚ 13 ਸ਼ੂਟਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 6 ਪਿਸਟਲ 32 ਬੋਰ, 3 ਪਿਸਟਲ 315 ਬੋਰ, 1 ਬੰਦੂਕ, 315 ਕੌਰ, 1 ਬੰਦੂਕ 12 ਬੋਰ ਹਥਿਆਰ ਸਮੇਤ 12 ਵਾਹਨ ਅਤੇ 8 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਦੀ ਰਕਮ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ।

ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਆਈਪੀਐਸ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ। ਸ਼ੂਟਰਾਂ ਖਿਲਾਫ ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਤਰਨ ਤਾਰਨ ਤੇ ਬਠਿੰਡਾ ਵਿੱਚ 24 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

 


ਪਿਛਲੇ ਤਿੰਨ ਹਫਤਿਆਂ ਦੇ ਚਲਾਏ ਆਪਰੇਸ਼ਨ ਤੋਂ ਬਾਅਦ ਜਲੰਧਰ ਦਿਹਾਤੀ ਦੀ ਪੁਲਿਸ ਵੱਲੋਂ ਪਲਵਿੰਦਰ ਸਿੰਘ ਉਰਫ ਪਿੰਦਾ ਨਿਹਾਲੂਵਾਲੀਆ ਗੈਂਗ ਨਾਲ ਜੁੜੇ ਇਕ ਫਿਰੋਤੀ ਤੇ ਹਥਿਆਰਾਂ ਦੀ ਤਸਕਰੀ ਦੇ ਰੈਕਟ ਦਾ ਸਫਲਤਾਪੂਰਵਕ ਪਰਦਾਫਾਸ਼ ਕਰਕੇ ਗਿਰੋਹ ਦੇ ਸਾਰੇ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਸਾਰੇ ਸਿਖਲਾਈ ਪ੍ਰਾਪਤ ਤੇ ਸ਼ੂਟਰ ਹਨ ਅਤੇ 6 ਵਿਅਕਤੀ ਪਨਾਹ ਦੇਣ ਅਤੇ ਸਪਲਾਈ ਕਰਨ ਵਿੱਚ ਸ਼ਾਮਲ ਹਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ।

Have something to say? Post your comment