Friday, April 04, 2025

Punjab

ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਮੁਹੱਲਾ ਕਲੀਨਿਕ

CM Bhagwant mann

June 24, 2022 09:36 PM
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਚੋਣਾਂ ‘ਚ ਕੀਤੇ ਵਾਅਦਿਆਂ ‘ਚੋਂ ਇਕ ਹੋਰ ਵਾਅਦਾ ਪੂਰਾ ਕਰਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਲੋਕਾਂ ਨੂੰ ਚੰਗੀ ਸਿਹਤ ਦੇਣ ਦੇ ਲਈ ਜੋ ਵਾਅਦਾ ਕੀਤਾ ਗਿਆ ਸੀ, ਉਸ ਲਈ 15 ਅਗਸਤ ਤੋਂ ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੇ ਹਨ।  CM  ਭਗਵੰਤ ਸਿੰਘ ਮਾਨ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਗਈ ਹੈ।


ਉਨ੍ਹਾਂ ਲਿਖਿਆ ਕਿ ਪੰਜਾਬੀਆਂ ਲਈ ਇੱਕ ਹੋਰ ਚੰਗੀ ਖ਼ਬਰ ਹੈ। ਚੰਗੀ ਸਿਹਤ ਲਈ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ। ਜਿਸਦੀ ਤਸਵੀਰ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ। ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਕਲੀਨਿਕਾਂ ‘ਤੇ ਚਰਚਾ ਕੀਤੀ ਹੈ। ਇਹ ਸਿਹਤਮੰਦ ਪੰਜਾਬ ਬਨਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ।

 

Have something to say? Post your comment