ਨਵੀਂ ਦਿੱਲੀ : ਦੇਸ਼ ਦੇ ਉੱਤਰ-ਪੂਰਬੀ ਰਾਜ ਆਸਾਮ ਦੇ ਕਈ ਜ਼ਿਲ੍ਹਿਆਂ ਵਿੱਚ ਨਦੀਆਂ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਸ਼ੁੱਕਰਵਾਰ ਨੂੰ ਅਸਾਮ 'ਚ ਹੜ੍ਹ ਕਾਰਨ 45.34 ਲੱਖ ਲੋਕ ਪ੍ਰਭਾਵਿਤ ਹੋਏ ਸਨ। ਇਸ ਦੇ ਨਾਲ ਹੀ ਆਸਾਮ ਵਿੱਚ ਪਿਛਲੇ 24 ਘੰਟਿਆਂ ਦੌਰਾਨ ਹੜ੍ਹ ਕਾਰਨ 10 ਲੋਕਾਂ ਦੀ ਜਾਨ ਚਲੀ ਗਈ ਹੈ। ਜਿਸ ਤੋਂ ਬਾਅਦ ਹੁਣ ਇਸ ਸਾਲ ਅਸਾਮ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 117 ਤੱਕ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਅਸਾਮ 'ਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਕੁੱਲ 117 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 100 ਲੋਕ ਹੜ੍ਹ ਦੇ ਪ੍ਰਭਾਵ ਕਾਰਨ ਅਤੇ 17 ਲੋਕਾਂ ਦੀ ਜ਼ਮੀਨ ਖਿਸਕਣ ਕਾਰਨ ਮੌਤ ਹੋ ਗਈ ਹੈ। ਇੱਕ ਰਿਪੋਰਟ ਦੇ ਅਨੁਸਾਰ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਅਸਾਮ ਦੇ 28 ਜ਼ਿਲ੍ਹਿਆਂ ਦੇ 2,510 ਪਿੰਡਾਂ ਵਿੱਚ ਕੁੱਲ 33,03,316 ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ, ਜਦਕਿ ਹੜ੍ਹਾਂ ਕਾਰਨ 91658.49 ਹੈਕਟੇਅਰ ਫਸਲੀ ਰਕਬਾ ਪ੍ਰਭਾਵਿਤ ਹੋਇਆ ਹੈ।