Saturday, April 12, 2025

Punjab

IAS ਸੰਜੇ ਪੋਪਲੀ ਦੇ ਬੇਟੇ ਦੀ ਗੋਲੀ ਲੱਗਣ ਨਾਲ ਮੌਤ

IAS Sanjay Popli

June 25, 2022 03:54 PM

ਚੰਡੀਗੜ੍ਹ: ਕੁਝ ਦਿਨ ਪਹਿਲਾਂ ਗ੍ਰਿਫਤਾਰ ਹੋਏ ਪੰਜਾਬ ਦੇ ਆਈਐੱਸ ਸੰਜੇ ਪੋਪਲੀ ਦੇ ਬੇਟੇ ਵੱਲੋਂ ਖੁਦ ਨੂੰ ਗੋਲੀ ਮਾਰ ਲਈ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਪਿਛਲੇ ਹਫ਼ਤੇ 3.5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਆਈਐੱਸ ਸੰਜੇ ਪੋਪਲੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਸੀ। ਅੱਜ ਵਿਜੀਲੈਂਸ ਦੀ ਟੀਮ ਜਾਂਚ ਲਈ ਆਈਏਐਸ ਅਧਿਕਾਰੀ ਨੂੰ ਉਸ ਦੇ ਘਰ ਲੈ ਗਈ। ਫਿਰ ਉਪਰਲੀ ਮੰਜ਼ਿਲ 'ਤੇ ਪੋਪਲੀ ਦੇ ਬੇਟੇ ਕਾਰਤਿਕ ਨੇ ਖੁਦ ਨੂੰ ਗੋਲੀ ਮਾਰ ਲਈ। ਚੰਡੀਗੜ੍ਹ ਪੁਲੀਸ ਵੀ ਸੈਕਟਰ-11 ਵਿੱਚ ਵਿਜੀਲੈਂਸ ਟੀਮ ਦੇ ਨਾਲ ਮੌਜੂਦ ਸੀ। 20 ਜੂਨ ਨੂੰ ਵਿਜਿਲੈਂਸ ਵਿਭਾਗ ਨੇ ਆਈਏਐਸ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਆਰੋਪਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹਨਾਂ 'ਤੇ ਸੀਵਰੇਜ ਠੇਕੇਦਾਰਾਂ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਲਗੇ ਹਨ।ਉਨ੍ਹਾਂ ਦੀ ਇਕ ਰਿਕਾਰਡਿੰਗ ਸਾਹਮਣੇ ਆਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

Have something to say? Post your comment