Friday, April 04, 2025

Punjab

Sangrur By election Result : ਵੋਟਾਂ ਦੀ ਗਿਣਤੀ ਦੇ 6ਵੇਂ ਗੇੜ ਤੱਕ ਸਿਮਰਨਜੀਤ ਮਾਨ ਦੀ ਲੀਡ ਬਰਕਰਾਰ

Simranjit Mann

June 26, 2022 10:45 AM

Sangrur By election Result 2022:  ਸੰਗਰੂਰ ਜ਼ਿਮਨੀ ਚੋਣ 'ਚ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਲੀਡ ਬਰਕਰਾਰ ਹੈ। ਸਿਮਰਨਜੀਤ ਸਿੰਘ ਮਾਨ ਆਪ ਦੇ ਉਮੀਦਵਾਰ ਗੁਰਮੇਲ ਸਿੰਘ ਤੋਂ 1487 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ-34702
ਆਪ - 33252
ਕਾਂਗਰਸ - 9373
ਭਾਜਪਾ - 6315
ਸ਼੍ਰੋਮਣੀ ਅਕਾਲੀ ਦਲ - 5587

ਜ਼ਿਕਰਯੋਗ ਹੈ ਕਿ ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ ਪਰ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ `ਚ ਕੁਲ 45.30% ਵੋਟਿੰਗ ਹੋਈ ਸੀ। ਪੰਜਾਬ 'ਚ ਸਰਕਾਰ ਬਣਨ ਤੋਂ ਲਗਪਗ 100 ਦਿਨਾਂ ਬਾਅਦ 'ਆਪ' ਦੀ ਇਹ ਪਹਿਲੀ ਚੋਣ ਹੈ।

ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਮੁੱਖ ਮੁਕਾਬਲਾ 5 ਉਮੀਦਵਾਰਾਂ ਵਿਚਕਾਰ ਹੋਣ ਦੇ ਆਸਾਰ ਹਨ। ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 7ਵੀਂ ਵਾਰ ਸੰਗਰੂਰ ਲੋਕ ਸਭ ਹਲਕੇ ਦੇ ਚੋਣ ਮੈਦਾਨ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ।

Have something to say? Post your comment