ਸੰਗਰੂਰ ਜ਼ਿਮਨੀ ਚੋਣ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਕਰੀਬ 5822 ਵੋਟਾਂ ਨਾਲ ਹਰਾਇਆ ਹੈ। ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਹੋ ਗਈ ਹੈ। ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਿਲ੍ਹਾ ਢਹਿ ਗਿਆ ਹੈ। ਉਹ ਇੱਥੋਂ ਲਗਾਤਾਰ ਦੋ ਵਾਰ ਲੋਕ ਸਭਾ ਮੈਂਬਰ ਚੁਣੇ ਗਏ ਸਨ। ਹਾਲਾਂਕਿ ਇਸ ਵਾਰ ਉਹ ਇਹ ਸੀਟ ਨਹੀਂ ਬਚਾ ਸਕੇ। ਇਸ ਹਾਰ ਨਾਲ ਹੁਣ ਆਪ ਦਾ ਲੋਕ ਸਭਾ ਵਿੱਚ ਕੋਈ ਵੀ ਸੰਸਦ ਮੈਂਬਰ ਨਹੀਂ ਰਹਿ ਗਿਆ।