Wednesday, April 02, 2025

Punjab

ਸਿਮਰਨਜੀਤ ਮਾਨ ਨੂੰ ਪਈਆਂ 35.61% ਵੋਟਾਂ, ਅਕਾਲੀ ਦਲ ਤੇ ਭਾਜਪਾ ਦੀਆਂ ਜ਼ਮਾਨਤਾਂ ਜ਼ਬਤ

Simranjit Mann

June 26, 2022 05:29 PM

ਚੰਡੀਗੜ੍ਹ: 'ਆਪ' ਨੂੰ ਜ਼ਿਮਨੀ ਚੋਣ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਾਰਲੀਮੈਂਟ ਵਿੱਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸਿੱਖ ਕੌਮ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾ ਕੇ ਸੰਸਦ ਵਿੱਚ ਭੇਜਿਆ ਹੈ। ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਤੇ ਸੰਗਰੂਰ ਜ਼ਿਲ੍ਹੇ ਦੀ ਤਰੱਕੀ ਲਈ ਪੂਰੀ ਵਾਹ ਲਾਉਣਗੇ।

ਸਿਮਰਨਜੀਤ ਮਾਨ ਨੂੰ ਯਾਨੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ 35.61% ਵੋਟਾਂ ਪਈਆਂ ਹਨ, ਇਸ ਦੇ ਨਾਲ ਹੀ 'ਆਪ' ਨੂੰ 34.79 %, ਕਾਂਗਰਸ ਨੂੰ 11.21% ,ਬੀਜੇਪੀ ਨੂੰ 9.33 % ਅਤੇ ਅਕਾਲੀ ਦਲ ਬਾਦਲ ਨੂੰ 6.25% ਹੀ ਵੋਟ ਪਏ ਹਨ।

 

 

Have something to say? Post your comment