Wednesday, April 02, 2025

Punjab

ਆਪ ਸਰਕਾਰ ਨੇ ਕੰਮ ਹਲੇ ਸ਼ੁਰੂ ਹੀ ਕੀਤਾ ਹੈ, ਆਉਣ ਵਾਲੇ ਦਿਨਾਂ 'ਚ ਲੋਕਾਂ 'ਤੇ ਦੇਖਣ ਨੂੰ ਮਿਲੇਗਾ ਕੰਮ ਦਾ ਅਸਰ: ਮਾਲਵਿੰਦਰ ਕੰਗ

Malwinder Kang

June 26, 2022 05:34 PM

ਚੰਡੀਗੜ੍ਹ/ਸੰਗਰੂਰ : ਸੰਗਰੂਰ ਉਪ ਚੋਣ ਦੇ ਨਤੀਜੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ, "ਅਸੀਂ ਸਿਰ ਝੁਕਾ ਕੇ ਲੋਕਾਂ ਦੇ ਫਤਵੇ ਨੂੰ ਮੰਨਦੇ ਹਾਂ ਅਤੇ ਇਸਦਾ ਸਤਿਕਾਰ ਕਰਦੇ ਹਾਂ।" ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਕਿਹਾ ਕਿ ‘ਆਪ’ ਉਮੀਦਵਾਰ ਗੁਰਮੇਲ ਸਿੰਘ ਇੱਕ ਬਹੁਤ ਹੀ ਸਖ਼ਤ ਮੁਕਾਬਲੇ ਵਿੱਚ ਹਾਰ ਗਏ।

ਕੰਗ ਨੇ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ ਸਿਰਫ਼ 2% ਘਟਿਆ ਹੈ। ਜਦਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ। 

ਇਸ ਵਾਰ ਆਮ ਆਦਮੀ ਪਾਰਟੀ ਨੂੰ 34.65 ਫੀਸਦੀ ਵੋਟਾਂ ਮਿਲੀਆਂ ਹਨ, ਜਦਕਿ ਭਾਜਪਾ ਨੂੰ 9 ਫੀਸਦੀ, ਕਾਂਗਰਸ ਨੂੰ 11 ਅਤੇ ਅਕਾਲੀ ਨੂੰ 6 ਫੀਸਦੀ ਵੋਟਾਂ ਮਿਲੀਆਂ ਹਨ। 2019 ਲੋਕ ਸਭਾ ਵਿੱਚ ਕਾਂਗਰਸ ਦੀ ਵੋਟ ਪ੍ਰਤੀਸ਼ਤਤਾ 27% ਸੀ, ਜੋ ਇਸ ਚੋਣ ਵਿੱਚ ਘਟ ਕੇ ਸਿਰਫ 11% ਰਹਿ ਗਈ ਹੈ। 2019 ਵਿੱਚ ਅਕਾਲੀ ਦਲ ਨੂੰ 24% ਵੋਟਾਂ ਮਿਲੀਆਂ ਸਨ ਜੋ ਹੁਣ ਘਟ ਕੇ ਸਿਰਫ਼ 6% ਰਹਿ ਗਈਆਂ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੀ ਜਨਤਾ ਨੇ ਰਵਾਇਤੀ ਪਾਰਟੀਆਂ ਤੋਂ ਬਿਲਕੁਲ ਹੀ ਮੂੰਹ ਮੋੜ ਲਿਆ ਹੈ।

ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿੱਤ-ਹਾਰ ਤੋਂ ਘਬਰਾਉਣ ਵਾਲੀ ਪਾਰਟੀ ਨਹੀਂ ਹੈ। ਅਸੀਂ ਆਮ ਲੋਕਾਂ 'ਚੋਂ ਹਾਂ ਅਤੇ ਲੋਕਾਂ ਵਿਚ ਰਹਾਂਗੇ। ਪਾਰਟੀ ਨੇ ਪਹਿਲਾਂ ਵੀ ਅਜਿਹੀਆਂ ਕਈ ਹਾਰਾਂ ਅਤੇ ਜਿੱਤਾਂ ਦੇਖੀਆਂ ਹਨ। 

Have something to say? Post your comment