Wednesday, April 09, 2025

Punjab

ਸੁਖਬੀਰ ਬਾਦਲ ਨੇ ਸਿਮਰਨਜੀਤ ਮਾਨ ਨੂੰ ਦਿੱਤੀ ਵਧਾਈ, ਬੋਲੇ ਅਸੀਂ ਲੋਕ ਫ਼ਤਵੇ ਅੱਗੇ ਸੀਸ ਨਿਵਾਉਂਦੇ ਹਾਂ

Sukhbir Badal

June 26, 2022 06:11 PM

Sangrur By election Result 2022: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਵਿੱਚ ਜਿੱਤ ਲਈ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਹੈ। ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਸ਼ੇਅਰ ਕਰਦਿਆਂ ਕਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੀ ਪਾਰਟੀ ਨੂੰ ਸੰਗਰੂਰ ਪਾਰਲੀਮਾਨੀ ਸੀਟ ਦੀ ਜ਼ਿਮਨੀ ਚੋਣ ਵਿੱਚ ਜਿੱਤ ਲਈ ਤਹਿ ਦਿਲੋਂ ਵਧਾਈ ਦੇ ਨਾਲ, ਮੈਂ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਭੇਟ ਕਰਦੇ ਹੋਏ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੰਦਾ ਹਾਂ। ਸਮੁੱਚੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਚੀ ਲੋਕਰਾਜੀ ਭਾਵਨਾ ਨਾਲ ਅਸੀਂ ਲੋਕ ਫ਼ਤਵੇ ਅੱਗੇ ਸੀਸ ਨਿਵਾਉਂਦੇ ਹਾਂ।

 

 

Have something to say? Post your comment