Friday, April 04, 2025

Punjab

ਸੰਗਰੂਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦਾ ਵੱਡਾ ਐਲਾਨ

Simranjit Singh Mann

June 27, 2022 10:06 AM

ਮੋਹਾਲੀ : ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਹਰ ਵਰਗ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾ ਕੇ ਸੰਸਦ ਮੈਂਬਰ ਚੁਣਿਆ ਹੈ ਤੇ ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਕਰਨ ਤੇ ਸੰਗਰੂਰ ਜ਼ਿਲ੍ਹੇ ਦੀ ਤਰੱਕੀ ਲਈ ਪੂਰੀ ਵਾਹ ਲਾ ਦੇਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮਸਲੇ ਲੋਕ ਸਭਾ ਵਿੱਚ ਉਠਾਉਣਗੇ, ਸੰਗਰੂਰ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਨੇਪਰੇ ਚਾੜ੍ਹਨ ਦੀ ਕੋਸ਼ਿਸ਼ ਕਰਨਗੇ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀ ਸਭ ਤੋਂ ਵੱਡੀ ਮੁਸ਼ਕਲ ਘੱਗਰ ਨਦੀ ਦੀ ਹੈ ਤੇ ਇਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ‘ਆਪ’ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਜਿਸ ਦਾ ਸਬੂਤ ਲੋਕ ਸਭਾ ਦੀ ਜ਼ਿਮਨੀ ਚੋਣ ਤੋਂ ਮਿਲ ਗਿਆ ਹੈ। 

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਆਪਣੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਦੇ ਫਰਕ ਨਾਲ ਹਰਾਇਆ ਹੈ। 

Have something to say? Post your comment