ਮੋਹਾਲੀ : ਪੰਜਾਬ ਵਿੱਚ ਸੰਗਰੂਰ ਲੋਕ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇਹ ਸੀਟ ਪਾਰਟੀ ਦੇ ਹੱਥੋਂ ਨਿਕਲ ਗਈ ਹੈ। ਇੱਥੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਜੇਤੂ ਰਹੇ ਹਨ। ਉਨ੍ਹਾਂ 2,53,154 ਵੋਟਾਂ ਪ੍ਰਾਪਤ ਕਰਕੇ 7 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਜਦਕਿ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਦੂਜੇ ਸਥਾਨ 'ਤੇ ਰਹੇ | ਇਹ ਸੀਟ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅਸਤੀਫਾ ਦੇਣ ਤੋਂ ਬਾਅਦ ਖਾਲੀ ਹੋਈ ਸੀ। ਸੀਐਮ ਮਾਨ ਇਸ ਸੀਟ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਸੀਟ ਨੂੰ ਭਗਵੰਤ ਮਾਨ ਦਾ ਗੜ੍ਹ ਮੰਨਿਆ ਜਾਂਦਾ ਹੈ।
'ਆਪ' ਦੀ ਹਾਰ 'ਤੇ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਚੱਢਾ ਨੇ ਹਾਰ ਲਈ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਟਵਿੱਟਰ 'ਤੇ ਕਿਹਾ, ''ਪੂਰੀ ਨਿਮਰਤਾ ਨਾਲ ਅਸੀਂ ਸੰਗਰੂਰ ਦੇ ਹੁਕਮ ਨੂੰ ਸਵੀਕਾਰ ਕਰਦੇ ਹਾਂ। ਅਸੀਂ ਹੋਰ ਮਿਹਨਤ ਕਰਾਂਗੇ। ਅਕਾਲੀ ਦਲ 24% ਤੋਂ 6%, ਕਾਂਗਰਸ 27% ਤੋਂ 11%, AAP 37% ਤੋਂ ਡਿੱਗ ਕੇ 35% 'ਤੇ ਆ ਗਈ। ਇਸ ਤੋਂ ਸਪਸ਼ਟ ਹੈ ਕਿ ਵੋਟ "ਆਪ" ਦੀ ਹੀ ਰਹੀ। ਬਾਕੀ ਪਾਰਟੀਆਂ ਦੀ ਵੋਟ ਸਿਮਰਨਜੀਤ ਸਿੰਘ ਨੂੰ ਗਈ। ਪੰਜਾਬ ਨੇ ਦੂਜੀਆਂ ਪਾਰਟੀਆਂ ਦਾ ਸਫਾਇਆ ਕਰ ਦਿੱਤਾ।