Friday, April 04, 2025

Punjab

Punjab Budget 2022: ਉਦਯੋਗਿਕ ਵਿਕਾਸ ਲਈ 3163 ਕਰੋੜ ਰੁਪਏ ਰੱਖੇ

CM Bhagwant mann

June 27, 2022 02:05 PM

ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਦੇ ਉਦਯੋਗਿਕ ਵਿਕਾਸ ਲਈ 3163 ਕਰੋੜ ਰੁਪਏ ਰੱਖੇ ਗਏ ਹਨ ਜੋ ਪਿਛਲੇ ਸਾਲ ਨਾਲੋਂ 48.06% ਵੱਧ ਹਨ। ਪੰਜਾਬ ਦੇ ਵਪਾਰੀਆਂ ਲਈ ਵੱਖਰੀ ਕਮਿਸ਼ਨ ਬਣੇਗਾ। ਪੰਜਾਬ ਵਿੱਚ ਉਦਯੋਗਿਕ ਫੋਕਲ ਪੁਆਇੰਟ ਲਈ 100 ਕਰੋੜ ਰੁਪਏ ਰੱਖੇ ਹਨ। ਪੰਜਾਬ ਦੇ ਉਦਯੋਗਾਂ ਨੂੰ ਬਿਜਲੀ ਸਬਸਿਡੀ ਜਾਰੀ ਰਹੇਗੀ ਜਿਸ ਲਈ 2503 ਕਰੋੜ ਰੁਪਏ ਜਾਰੀ ਰਹਿਣਗੇ।ਇਸ ਤੋਂ ਇਲਾਵਾ ਸਹਿਕਾਰੀ ਖੇਤਰ ਲਈ 1170 ਕਰੋੜ ਰੁਪਏ ਰੱਖੇ ਹਨ ਜੋ ਪਿਛਲੇ ਸਾਲ ਨਾਲੋਂ 35.67% ਵੱਧ ਹੈ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ 688 ਕਰੋੜ ਰੁਪਏ ਦੱਤੇ ਹਨ। ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ 'ਤੇ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ 'ਚ 50000 ਬੂਟੇ ਤੇ 115 ਤ੍ਰਿਵੇਣੀ ਦੇ ਬੂਟੇ ਲਗਾਏ ਜਾਣਗੇ।ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤੇ ਹੈ ਕਿ ਪੰਜਾਬ ਵਿੱਚ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਕੱਢੀਆਂ ਜਾਣਗੀਆਂ। ਇਸ ਲਈ 714 ਕਰੋੜ ਰੁਪਏ ਰੱਖੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ 36000 ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ। ਇਸ 540 ਕਰੋੜ ਰੁਪਏ ਰੱਖੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਨਾਲ ਹੀ ਖੇਤੀਬਾੜੀ ਸੈਕਟਰ ਲਈ ਵੱਡੇ ਐਲਾਨ ਕੀਤੇ ਹਨ। ਪੰਜਾਬ ਦੀ ਖੇਤੀ ਲਈ 11,560 ਕਰੋੜ ਰੁਪਏ ਰੱਖੇ ਹਨ। ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਲਈ 450 ਕਰੋੜ ਰੁਪਏ ਰੱਖੇ ਗਏ ਹਨ।

Have something to say? Post your comment