ਮੋਹਾਲੀ : ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਪੁਲਿਸ ਨੂੰ ਅਪਗ੍ਰੇਡ ਕਰਨ ਲਈ 108 ਕਰੋੜ ਦੀ ਵਿਵਸਥਾ ਕੀਤੀ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ 30 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਾਈਬਰ ਕ੍ਰਾਈਮ ਕੰਟਰੋਲ ਯੂਨਿਟ ਸਥਾਪਤ ਕੀਤੇ ਜਾਣਗੇ। ਇਸ ਨਾਲ ਹੀ ਪੰਜਾਬ ਦੇ ਮੋਹਾਲੀ ਵਿੱਚ ਇੱਕ ਨਵੀਂ ਜੇਲ੍ਹ ਬਣਾਈ ਜਾਵੇਗੀ ਜਿਸ ਵਿੱਚ ਹਰ ਚੀਜ਼ ਆਧੁਨਿਕ ਤਕਨੀਕ ਨਾਲ ਲੈਸ ਹੋਵੇਗੀ।
ਇਸ ਤੋਂ ਇਲਾਵਾ ਦੇਸ਼ ਦੀਆਂ ਫੌਜਾਂ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 500000 ਰੁਪਏ ਦੀ ਬਜਾਏ ਇੱਕ ਕਰੋੜ ਰੁਪਏ ਦਿੱਤੇ ਜਾਣਗੇ। ਇਸ ਲਈ 130 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ, ਜੋ ਪਿਛਲੇ ਸਾਲ ਨਾਲੋਂ 11% ਵੱਧ ਹੈ। ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਦੇ ਉਦਯੋਗਿਕ ਵਿਕਾਸ ਲਈ 3163 ਕਰੋੜ ਰੁਪਏ ਰੱਖੇ ਗਏ ਹਨ ਜੋ ਪਿਛਲੇ ਸਾਲ ਨਾਲੋਂ 48.06% ਵੱਧ ਹਨ। ਪੰਜਾਬ ਦੇ ਵਪਾਰੀਆਂ ਲਈ ਵੱਖਰੀ ਕਮਿਸ਼ਨ ਬਣੇਗਾ। ਪੰਜਾਬ ਵਿੱਚ ਉਦਯੋਗਿਕ ਫੋਕਲ ਪੁਆਇੰਟ ਲਈ 100 ਕਰੋੜ ਰੁਪਏ ਰੱਖੇ ਹਨ। ਪੰਜਾਬ ਦੇ ਉਦਯੋਗਾਂ ਨੂੰ ਬਿਜਲੀ ਸਬਸਿਡੀ ਜਾਰੀ ਰਹੇਗੀ ਜਿਸ ਲਈ 2503 ਕਰੋੜ ਰੁਪਏ ਜਾਰੀ ਰਹਿਣਗੇ।