Wednesday, April 02, 2025

Punjab

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਹੀਂ ਦੇਣਗੇ ਅਸਤੀਫਾ, ਜਾਣੋ ਕੀ ਕਿਹਾ

Sukhbir Singh badal

June 28, 2022 11:25 AM

ਮੋਹਾਲੀ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੰਗਰੂਰ ਜ਼ਿਮਨੀ ਚੋਣ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਹਾਰ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਦੀਆਂ ਚਰਚਾਵਾਂ ਜ਼ੋਰਾਂ ’ਤੇ ਹਨ। ਇਸ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਮਾਝਾ, ਮਾਲਵਾ ਤੇ ਦੋਆਬਾ ਤੋਂ ਤਿੰਨ ਨੌਜਵਾਨ ਆਗੂਆਂ ਨੂੰ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਨੇ ਇਹ ਮਾਮਲਾ ਹੋਰ ਭਖਾ ਦਿੱਤਾ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਦੀਆਂ ਖ਼ਬਰਾਂ ਸਿਰਫ਼ ਅਫਵਾਹਾਂ ਹਨ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ’ਤੇ ਧਿਆਨ ਨਾ ਦੇਣ।

Have something to say? Post your comment