ਅਮਰੀਕਾ ਦੇ ਮਿਸੌਰੀ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਮਰੀਕਾ ਦੇ ਮਿਸੂਰੀ ਵਿੱਚ ਸੋਮਵਾਰ ਨੂੰ ਇੱਕ ਡੰਪ ਟਰੱਕ ਨਾਲ ਟਕਰਾਉਣ ਤੋਂ ਬਾਅਦ ਇੱਕ ਐਮਟਰੈਕ ਰੇਲਗੱਡੀ ਦੇ ਪਟੜੀ ਤੋਂ ਉਤਰ ਜਾਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 50 ਲੋਕ ਜ਼ਖਮੀ ਹੋ ਗਏ। ਫਿਲਹਾਲ ਬਚਾਅ ਕਾਰਜ ਜਾਰੀ ਹੈ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਜਾ ਰਿਹਾ ਹੈ।
ਐਮਟਰੈਕ ਮੀਡੀਆ ਸੈਂਟਰ ਤੋਂ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ, '27 ਜੂਨ ਨੂੰ ਦੁਪਹਿਰ 12:42 'ਤੇ ਲਾਸ ਏਂਜਲਸ ਤੋਂ ਸ਼ਿਕਾਗੋ ਜਾ ਰਹੀ BNSF ਟ੍ਰੈਕ 'ਤੇ ਪੂਰਬ ਵੱਲ ਜਾ ਰਹੀ ਸਾਊਥਵੈਸਟ ਚੀਫ ਟਰੇਨ ਇਕ ਟਰੱਕ ਨਾਲ ਟਕਰਾ ਗਈ। ਜਿਸ ਕਾਰਨ ਰੇਲਗੱਡੀ ਦੀਆਂ 8 ਬੋਗੀਆਂ ਅਤੇ 2 ਇੰਜਣ ਪਟੜੀ ਤੋਂ ਉਤਰ ਗਏ।