Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Punjab

ਡੇਰਾਬੱਸੀ ਗੋਲੀ ਕਾਂਡ : ਮੁਬਾਰਕਪੁਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ਼ ਐਫਆਈਆਰ ਦਰਜ

Punjab Police

June 28, 2022 05:04 PM

ਚੰਡੀਗੜ੍ਹ/ਮੋਹਾਲੀ : ਐਸਏਐਸ ਨਗਰ ਦੇ ਸੀਨੀਅਰ ਸੁਪਰਡੰਟ ਆਫ਼ ਪੁਲੀਸ (ਐਸਐਸਪੀ) ਵਿਵੇਕ ਸ਼ੀਲ ਸੋਨੀ ਨੇ ਅੱਜ ਡੇਰਾਬਸੀ ਗੋਲੀ ਕਾਂਡ ਮਾਮਲੇ ਵਿੱਚ ਮੁਬਾਰਕਪੁਰ ਪੁਲੀਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਬਲਵਿੰਦਰ ਸਿੰਘ ਖ਼ਿਲਾਫ਼ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕਰਨ ਦੇ ਹੁਕਮ ਦਿੱਤੇ ਹਨ। ਐਸਐਸਪੀ ਨੇ ਮੌਕੇ 'ਤੇ ਮੌਜੂਦ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦੇਣ ਲਈ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ 26 ਜੂਨ 2022 ਦੀ ਰਾਤ ਵਾਪਰੀ ਜਦੋਂ ਐਸਆਈ ਬਲਵਿੰਦਰ ਸਿੰਘ ਪੁਲਿਸ ਟੀਮ ਨਾਲ ਰੁਟੀਨ ਚੈਕਿੰਗ ਕਰ ਰਹੇ ਸਨ, ਉਹਨਾਂ ਨੇ ਕੁਝ ਵਿਅਕਤੀਆਂ ਨਾਲ ਝਗੜੇ ਉਪਰੰਤ ਹਿਤੇਸ਼ ਕੁਮਾਰ ਦੀ ਲੱਤ 'ਤੇ ਗੋਲੀ ਚਲਾ ਦਿੱਤੀ ਸੀ। ਇਸ ਉਪਰੰਤ ਕੁਝ ਲੋਕਾਂ ਨੇ ਪੁਲਿਸ ਵਾਹਨ ਦੀ ਭੰਨਤੋੜ ਵੀ ਕੀਤੀ।

ਐਸਐਸਪੀ ਨੇ ਐਸਆਈ ਬਲਵਿੰਦਰ ਸਿੰਘ ਨੂੰ ਸੋਮਵਾਰ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਦਾ ਤਬਾਦਲਾ ਪੁਲੀਸ ਲਾਈਨਜ਼ ਕਰ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਘਟਨਾ ਉਪਰੰਤ ਐਸਐਸਪੀ ਨੇ ਤੁਰੰਤ ਘਟਨਾ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਲਈ ਐਸਪੀ ਹੈੱਡਕੁਆਰਟਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕਿਤਾ ਸੀ। ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਐਸਆਈਟੀ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਥਾਣਾ ਡੇਰਾਬੱਸੀ ਵਿਖੇ ਭਾਰਤੀ ਦੰਡਾਵਲੀ ਨਿਯਮ (ਆਈਪੀਸੀ) ਦੀਆਂ ਧਾਰਾਵਾਂ 324, 354, 336 ਅਤੇ 509 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

Have something to say? Post your comment