ਮੋਹਾਲੀ : ਸਿੱਖਿਆ ਮੰਤਰੀ ਮੀਤ ਹੇਅਰ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਸਾਨੂੰ ਪੰਜਾਬ ਯੂਨੀਵਰਸਿਟੀ ਦੇਵੇ ਤਾਂ ਸਾਰਾ ਖਰਚਾ ਪੰਜਾਬ ਸਰਕਾਰ ਚੁੱਕਣ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਅਸੀਂ ਸਿਰਫ਼ 40 ਫੀਸਦੀ ਖਰਚ ਦੇ ਰਹੇ ਹਾਂ ਪਰ ਜੇਕਰ ਕੇਂਦਰ ਪੰਜਾਬ ਯੂਨੀਵਰਸਿਟੀ ਸਾਨੂੰ ਦੇਵੇ ਤਾਂ ਅਸੀਂ ਪੂਰਾ ਪੈਸਾ ਦੇਣ ਲਈ ਤਿਆਰ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਚੰਡੀਗੜ੍ਹ ਦਾ ਵੀ ਪੂਰਾ ਖਰਚਾ ਚੁੱਕਣ ਲਈ ਤਿਆਰ ਹਾਂ। ਕੇਂਦਰ ਸਰਕਾਰ ਚੰਡੀਗੜ੍ਹ ਪੰਜਾਬ ਨੂੰ ਦੇਵੇ।