ਪਟਿਆਲਾ : ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ ਵਾਲੇ ਦਿਨ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਖ਼ਰਾਬ ਹੋ ਗਈ ਸੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੀ ਮੰਗਲਵਾਰ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ।