Wednesday, April 02, 2025

Punjab

Punjab Monsoon: ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ ਨਾਲ ਪਾਰਾ ਡਿੱਗਾ, 4-5 ਜੁਲਾਈ ਨੂੰ ਫਿਰ ਪਵੇਗਾ ਮੀਂਹ

Punjab Monsoon Update

July 02, 2022 08:15 AM

ਮੋਹਾਲੀ : ਦੇਸ਼ 'ਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ, ਜਿਸ ਤੋਂ ਬਾਅਦ ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਬਾਰਿਸ਼ ਹੋ ਰਹੀ ਹੈ। ਫਿਲਹਾਲ ਮੌਜੂਦਾ ਸਥਿਤੀ ਇਹ ਹੈ ਕਿ ਮਾਨਸੂਨ ਸ਼ੁਰੂ ਹੁੰਦੇ ਹੀ ਤਾਪਮਾਨ 'ਚ ਕੁਝ ਹੱਦ ਤੱਕ ਗਿਰਾਵਟ ਆਈ ਹੈ। ਮੌਜੂਦਾ ਸਥਿਤੀ ਅਨੁਸਾਰ ਦੱਖਣ-ਪੱਛਮੀ ਮੌਨਸੂਨ ਪੂਰੇ ਪੰਜਾਬ ਅਤੇ ਹਰਿਆਣਾ ਦੇ ਉੱਪਰ ਅੱਗੇ ਵਧਿਆ ਹੈ ਅਤੇ ਰਾਜਸਥਾਨ ਦੇ ਹੋਰ ਹਿੱਸਿਆਂ ਵਿੱਚ ਵੀ ਅੱਗੇ ਵਧਿਆ ਹੈ। ਅਗਲੇ ਦੋ-ਤਿੰਨ ਦਿਨਾਂ ਦੌਰਾਨ ਰਾਜਸਥਾਨ ਅਤੇ ਗੁਜਰਾਤ ਦੇ ਬਾਕੀ ਹਿੱਸਿਆਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਇਸ ਲਈ, ਦੱਖਣ-ਪੱਛਮੀ ਮੌਨਸੂਨ ਅਗਲੇ ਦੋ-ਤਿੰਨ ਦਿਨਾਂ ਦੌਰਾਨ ਪੂਰੇ ਦੇਸ਼ ਨੂੰ ਕਵਰ ਕਰਨ ਦੀ ਉਮੀਦ ਹੈ। ਮੌਨਸੂਨ ਬੰਗਾਲ ਦੀ ਖਾੜੀ ਤੋਂ ਰਾਜਸਥਾਨ ਤੋਂ ਹੋ ਕੇ ਉੱਤਰ ਪ੍ਰਦੇਸ਼ ਤੋਂ ਲੰਘਣ ਤੱਕ ਮੌਜੂਦ ਹੈ। ਉੱਤਰੀ ਭਾਰਤ ਦੇ ਰਾਜਸਥਾਨ, ਉਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਵਿੱਚ ਅਜੇ ਵੀ ਬੱਦਲਵਾਈ ਜਾਰੀ ਹੈ। 

ਪਿਛਲੇ 24 ਘੰਟਿਆਂ ਵਿੱਚ ਸਿੱਕਮ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੰਜਾਬ, ਪੱਛਮੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਤੱਟਵਰਤੀ ਕਰਨਾਟਕ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੇਖਿਆ ਗਿਆ ਹੈ। ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਦੇ ਨਾਲ-ਨਾਲ ਭਾਰਤੀ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਦੋ-ਤਿੰਨ ਦਿਨਾਂ ਤੱਕ ਤਾਪਮਾਨ 'ਚ ਕਮੀ ਆਵੇਗੀ, ਪਰ ਫਿਲਹਾਲ ਜ਼ਿਆਦਾ ਬਾਰਿਸ਼ ਨਹੀਂ ਹੋਵੇਗੀ ਪਰ ਇਕ ਵਾਰ ਪੱਛਮੀ ਗੜਬੜੀ ਆਉਣ 'ਤੇ  4 ਅਤੇ 5 ਨੂੰ ਦੁਬਾਰਾ ਬਾਰਸ਼ ਹੋਣ ਦੀ ਸੰਭਾਵਨਾ ਹੈ।

Have something to say? Post your comment