ਮੋਹਾਲੀ : ਸਿੱਧੂ ਮੂਸੇਵਾਲਾ ਦੇ ਗਾਣੇ SYL ਤੇ ਕਿਸਾਨਾਂ ਦੇ ਟਵਿਟਰ ਅਕਾਊਂਟ ਤੋਂ ਬਾਅਦ ਹੁਣ ਦੇਸ਼ ਵਿਦੇਸ਼ 'ਚ ਮਨੁੱਖਤਾ ਦੀ ਸੇਵਾ ਕਰਨ ਵਾਲੀ ਸੰਸਥਾ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦਾ ਟਵਿਟਰ ਆਊਂਟ ਭਾਰਤ 'ਚ ਬੈਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਖੁਦ ਰਵੀ ਸਿੰਘ ਖਾਲਸਾ ਵੱਲੋਂ ਹੀ ਦਿੱਤੀ ਗਈ ਹੈ । ਉਹਨਾਂ ਆਪਣੀ ਫੇਸਬੁੱਕ 'ਤੇ ਇੱਕ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਜਿਸ 'ਚ ਭਾਜਪਾ 'ਤੇ ਨਿਸ਼ਾਨਾ ਸਾਧਿਆ ਗਿਆ। ਇਸ ਦੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਵੀ ਨਿੰਦਾ ਕੀਤੀ ਹੈ। ਸੰਧਵਾਂ ਨੇ ਟਵੀਟ ਕਰਕੇ ਲਿਖਿਆ, " ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਉਂਟ ਬੈਨ ਕਰਨਾ ਬੇਹੱਦ ਨਿੰਦਾਜਨਕ ਕਾਰਵਾਈ ਹੈ, ਟੈਕਨੋਲੋਜੀ ਦੇ ਇਸ ਯੁੱਗ ਚ ਵਿਚਾਰਾਂ ਦੀ ਆਜ਼ਾਦੀ ਕੁਚਲਣਾ ਕਿਸੇ ਵੀ ਲੋਕਤੰਤਰੀ ਦੇਸ ਲਈ ਸ਼ੋਭਾ ਨਹੀਂ ਦਿੰਦਾ।"