Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Punjab

ਪੰਜਾਬ ਵਿਚ ਸਰਕਾਰੀ ਜ਼ਮੀਨ ‘ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਕਿਸਾਨਾਂ ਨੂੰ ਮਾਲਕੀ ਦਾ ਮਿਲਿਆ ਹੱਕ

August 04, 2021 07:33 PM

ਚੰਡੀਗੜ੍ਹ : 1 ਜਨਵਰੀ, 2020 ਤੱਕ 10 ਸਾਲ ਜਾਂ ਇਸ ਤੋਂ ਵੱਧ ਦੀ ਮਿਆਦ ਲਈ ਸਰਕਾਰੀ ਜ਼ਮੀਨ ‘ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਬੇਜ਼ਮੀਨੇ, ਸੀਮਾਂਤ ਜਾਂ ਛੋਟੇ ਕਿਸਾਨ ਸਰਕਾਰੀ ਜ਼ਮੀਨ ਦੀ ਅਲਾਟਮੈਂਟ ਲਈ ਯੋਗ ਹੋਣਗੇ। ਜ਼ਮੀਨ ਦੀ ਅਲਾਟਮੈਂਟ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲ ਬਿਨੈ ਕਰਨਾ ਜ਼ਰੂਰੀ ਹੋਵੇਗਾ। ਯੋਗ ਬਿਨੈਕਾਰ ਨੂੰ ਐਕਟ ਵਿੱਚ ਨਿਰਧਾਰਤ ਭੁਗਤਾਨ ਤੋਂ ਬਾਅਦ ਜ਼ਮੀਨ ਅਲਾਟ ਕਰ ਦਿੱਤੀ ਜਾਵੇਗੀ। ਇਹ ਜਾਣਕਾਰੀ ਵਧੀਕ ਮੁੱਖ ਸਕੱਤਰ ਮਾਲ, ਪੰਜਾਬ ਰਵਨੀਤ ਕੌਰ ਨੇ ਦਿੱਤੀ। ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ, ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀ ਭਲਾਈ ਲਈ “ਦ ਪੰਜਾਬ (ਵੈੱਲਫੇਅਰ ਐਂਡ ਸੈਟਲਮੈਂਟ ਆਫ਼ ਲੈਂਡਲੈੱਸ, ਮਾਰਜੀਨਲ ਐਂਡ ਸਮਾਲ ਓਕਿਉਪੈਂਟ ਫਾਰਮਰਸ) ਅਲਾਟਮੈਂਟ ਆਫ਼ ਸਟੇਟ ਗਵਰਨਮੈਂਟ ਲੈਂਡ ਐਕਟ, 2021” ਨੂੰ ਲਾਗੂ ਕੀਤਾ ਗਿਆ ਜਿਸ ਅਨੁਸਾਰ ਅਜਿਹੇ ਕਿਸਾਨ ਜ਼ਮੀਨ ਦੀ ਅਲਾਟਮੈਂਟ ਲਈ ਅਰਜ਼ੀ ਦੇ ਸਕਦੇ ਹਨ। ਬਿਨੈ-ਪੱਤਰ ਨਾਲ ਕਬਜ਼ੇ ਅਤੇ ਜ਼ਮੀਨ ਦੀ ਕਾਸ਼ਤ ਸਬੰਧੀ ਕਬਜ਼ਾ ਦਰਸਾਉਂਦੀਆਂ ਮਾਲ ਰਿਕਾਰਡ ਦੀਆਂ ਕਾਪੀਆਂ ਸਮੇਤ 100 ਰੁਪਏ ਦੀ ਲੋੜੀਂਦੀ ਫ਼ੀਸ ਅਦਾ ਕਰਕੇ ਸਬੰਧਤ ਐਸਡੀਐਮ ਨੂੰ ਜਮ੍ਹਾਂ ਕਰਵਾਈ ਜਾ ਸਕਦੀ ਹੈ। https:// revenue.punjab.gov.in ਬਿਨੈਕਾਰ ਅਧਿਕਾਰਤ ਵੈਬਸਾਈਟ 'ਤੇ ਜਾ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਵੈਬਸਾਈਟ ਤੋਂ ਐਕਟ ਅਤੇ ਨਿਯਮਾਂ ਨੂੰ ਡਾਉਨਲੋਡ ਕਰ ਸਕਦੇ ਹਨ।

Have something to say? Post your comment