ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੀ ਸੈਂਜ ਘਾਟੀ ਵਿੱਚ ਭਿਆਨਕ ਬੱਸ ਹਾਦਸਾ ਵਪਾਰਿਆ ਹੈ। ਸ਼ੰਸ਼ੇਰ ਤੋਂ ਸਾਂਝ ਵੱਲ ਆ ਰਹੀ ਪ੍ਰਾਈਵੇਟ ਬੱਸ ਜੰਗਲਾਂ ਪਿੰਡ ਨੇੜੇ ਸੜਕ ਤੋਂ ਹੇਠਾਂ ਡਿੱਗ ਗਈ। ਸਵੇਰੇ 8.30 ਵਜੇ ਵਾਪਰੇ ਇਸ ਹਾਦਸੇ ਵਿੱਚ ਸਕੂਲੀ ਬੱਚਿਆਂ ਸਮੇਤ 12 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਬੱਸ ਵਿੱਚ 35 ਤੋਂ 40 ਯਾਤਰੀ ਸਵਾਰ ਹੋਣ ਦੀ ਸੂਚਨਾ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਰਾਹਤ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਬੱਸ ਵਿੱਚ 35 ਤੋਂ 40 ਯਾਤਰੀ ਸਵਾਰ ਹੋਣ ਦੀ ਸੂਚਨਾ ਮਿਲ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਰਾਹਤ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਡੀਸੀ ਕੁੱਲੂ ਆਸ਼ੂਤੋਸ਼ ਗਰਗ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 6 ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਜਦਕਿ ਕਈ ਲੋਕ ਅਜੇ ਵੀ ਬੱਸ ਦੇ ਹੇਠਾਂ ਦੱਬੇ ਹੋਏ ਹਨ।