Friday, April 04, 2025

Punjab

'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮਾਨ ਕੈਬਨਿਟ ਦੇ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ

AAP Rajya Sabha member

July 04, 2022 08:17 PM

ਮੋਹਾਲੀ : ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੋਮਵਾਰ ਨੂੰ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸੂਬੇ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।

ਇਸ ਕੈਬਨਿਟ ਵਿਸਥਾਰ ਮਗਰੋਂ 'ਆਪ' ਰਾਘਵ ਚੱਢਾ ਨੇ ਨਵੇਂ ਬਣੇ ਮੰਤਰੀਆਂ ਨੂੰ ਵਧਾਈ ਦਿੱਤੀ ਹੈ।ਰਾਘਵ ਚੱਢਾ ਨੇ ਟਵੀਟ ਕਰ ਲਿਖਿਆ, "ਉਨ੍ਹਾਂ ਵਿਧਾਇਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਜੋ ਅੱਜ ਮਾਨ ਸਾਬ ਦੀ ਕੈਬਨਿਟ ਵਿੱਚ ਮੰਤਰੀ ਵਜੋਂ ਸ਼ਾਮਲ ਹੋਏ ਹਨ। ਮੈਨੂੰ ਯਕੀਨ ਹੈ ਕਿ ਉਹ ਪੰਜਾਬ ਨੂੰ ਮੁੜ 'ਖੁਸ਼ਹਾਲ' ਅਤੇ 'ਰੰਗਲਾ' ਬਣਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ।"

Have something to say? Post your comment