ਕੈਨੇਡਾ : ਟੋਰਾਂਟੋ ਦੇ ਮਾਸਕ ਫਤਵੇ ਕਾਰਨ ਲਗਪਗ 100 ਸਿੱਖ ਸੁਰੱਖਿਆ ਗਾਰਡਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਜਾਣਕਾਰੀ ਦੇ ਮੁਤਾਬਕ ਨੌਕਰੀ ਤੋਂ ਬਰਖ਼ਾਸਤ ਕੀਤੇ ਜਾਣ ਦਾ ਮੁੱਖ ਕਾਰਨ ਸੀ ਸਿੱਖ ਨੌਜਵਾਨਾਂ ਵੱਲੋਂ ਕਲੀਨ ਸ਼ੇਵ ਨਾ ਕਰਨਾ ਸੀ। ਵਰਲਡ ਸਿੱਖ ਆਰਗੇਨਾਈਜੇਸ਼ਨ (WSO) ਨੇ ਸ਼ਹਿਰ ਦੇ ਪ੍ਰਸ਼ਾਸਨ ਨੂੰ ਇਸ ਦੇ ਨਿਯਮਾਂ ਵਿੱਚ ਤਬਦੀਲੀ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ: “ਦਾੜ੍ਹੀ ਅਤੇ ਮੁੱਛ ਹਰ ਸਿੱਖ ਦੀ ਪਛਾਣ ਹੈ ਅਤੇ ਉਸ ਦੇ ਵਿਸ਼ਵਾਸ ਲਈ ਸਭ ਤੋਂ ਵੱਧ ਮਹੱਤਵ ਰੱਖਦੀਆਂ ਹਨ। @cityoftoronto ਨੂੰ ਅਪੀਲ ਹੈ ਕਿ ਇਸ ਫੈਸਲੇ ਨੂੰ ਵਾਪਸ ਲਿਆ ਜਾਵੇ ਜੋ ਸਿੱਖਾਂ ਦੇ ਵਿਸ਼ਵਾਸ ਦੇ ਵਿਰੁੱਧ ਹੈ ਕਿਉਂਕਿ ਇਸ ਨਾਲ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।